ਤਿਰੂਵਨੰਤਪੁਰਮ: ਕੇਰਲ ਵਿੱਚ ਇੱਕ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੇ ਸੰਗਠਨਾਂ ਨੇ ਨਗਰ ਨਿਗਮ ਦੇ ਉਨ੍ਹਾਂ ਅਧਿਕਾਰੀਆਂ ਨੂੰ ਸੋਨੇ ਦੇ ਸਿੱਕੇ ਦੇਣ ਦਾ ਐਲਾਨ ਕੀਤਾ ਹੈ ਜੋ 10 ਦਸੰਬਰ ਤੱਕ ਸੂਬੇ ਵਿੱਚ ਵੱਧ ਵੱਧ ਤੋਂ ਆਵਾਰਾ ਕੁੱਤਿਆਂ ਨੂੰ ਮਾਰਨਗੇ।

ਸੂਬੇ ਵਿੱਚ ਆਵਾਰਾ ਕੁੱਤਿਆਂ ਦੇ ਕਾਰਨ ਚਾਰ ਮਹੀਨਿਆਂ ਵਿੱਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਤੇ 700 ਦੇ ਕਰੀਬ ਜ਼ਖਮੀ ਹੋਏ ਹਨ। ਕੁੱਤਿਆਂ ਦੇ ਇਸੇ ਆਤੰਕ ਨੂੰ ਦੇਖਦੇ ਹੋਏ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਇਹ ਕਦਮ ਚੁੱਕਿਆ ਹੈ।

ਸਥਾਨਕ ਸੇਂਟ ਥਾਮਸ ਕਾਲਜ ਦੀ ਸਾਬਕਾ ਵਿਦਿਆਰਥੀ ਵੈਲਫੇਅਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਆਖਿਆ ਹੈ ਕਿ ਸੂਬੇ ਦੀਆਂ ਪੰਚਾਇਤਾਂ ਤੇ ਹੋਰ ਮੈਂਬਰਾਂ ਨੂੰ ਤੋਹਫ਼ੇ ਦਿੱਤੇ ਜਾਣਗੇ ਜੋ ਵੱਧ ਤੋਂ ਵੱਧ ਕੁੱਤਿਆਂ ਨੂੰ ਮਾਰਨਗੇ। ਇਹ ਸੰਗਠਨ ਪਹਿਲਾਂ ਉਸ ਸਮੇਂ ਚਰਚਾ ਵਿੱਚ ਆਇਆ ਸੀ ਜਦੋਂ ਇਸ ਨੇ ਆਵਾਰਾ ਕੁੱਤਿਆਂ ਨੂੰ ਮਾਰਨ ਲਈ ਸਸਤੇ ਦਰ ਉੱਤੇ ਏਅਰ ਗੰਨ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਸੀ।