MEA Driver Arrested: ਦਿੱਲੀ ਪੁਲਿਸ ਨੇ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਸ਼ੁੱਕਰਵਾਰ (18 ਨਵੰਬਰ) ਨੂੰ ਵਿਦੇਸ਼ ਮੰਤਰਾਲੇ (MEA) ਵਿੱਚ ਕੰਮ ਕਰਦੇ ਇੱਕ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਪਾਕਿਸਤਾਨ ਨੂੰ ਗੁਪਤ ਅਤੇ ਸੰਵੇਦਨਸ਼ੀਲ ਸੂਚਨਾਵਾਂ ਭੇਜਣ ਦੇ ਦੋਸ਼ ਵਿੱਚ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।






ਸੂਤਰਾਂ ਮੁਤਾਬਕ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਡਰਾਈਵਰ ਨੂੰ ਹਨੀ ਟ੍ਰੈਪ ਕੀਤਾ ਹੈ। ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਹੁਣ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਵਿਦੇਸ਼ ਮੰਤਰਾਲੇ ਵਿਚ ਕੰਮ ਕਰਦੇ ਹੋਰ ਕਰਮਚਾਰੀ ਇਸ ਮਾਮਲੇ ਵਿਚ ਸ਼ਾਮਲ ਹਨ ਜਾਂ ਨਹੀਂ।


ਆਈਐਸਆਈ ਨੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ


ਉੱਚ ਪੱਧਰੀ ਅਧਿਕਾਰੀ ਅਕਸਰ ਹਨੀ ਟ੍ਰੈਪ ਦਾ ਸ਼ਿਕਾਰ ਹੋ ਜਾਂਦੇ ਹਨ, ਪਰ ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਪਾਕਿਸਤਾਨ ਦੀ ਆਈਐਸਆਈ ਨੇ ਕਿਸੇ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਹੈ। ਮੁਲਜ਼ਮਾਂ ਕੋਲੋਂ ਕੁਝ ਲੜਕੀਆਂ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਮਿਲੇ ਹਨ। ਇਸ ਮਾਮਲੇ 'ਚ ਵਿਦੇਸ਼ ਮੰਤਰਾਲੇ ਦੇ ਬਿਆਨ ਦਾ ਅਜੇ ਇੰਤਜ਼ਾਰ ਹੈ।


ਅਗਸਤ ਵਿੱਚ ਵੀ ਫੜਿਆ ਸੀ ਜਾਸੂਸ 


ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਵੀ ਰਾਜਸਥਾਨ ਪੁਲਿਸ ਨੇ ਇੱਕ 46 ਸਾਲਾ ਵਿਅਕਤੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਦੋਸ਼ੀ ਵਿਅਕਤੀ ਨੂੰ 2016 'ਚ ਭਾਰਤੀ ਨਾਗਰਿਕਤਾ ਮਿਲੀ ਸੀ। ਮੁਲਜ਼ਮ ਦੀ ਪਛਾਣ ਭਾਗਚੰਦ ਵਜੋਂ ਹੋਈ ਹੈ। ਭਾਗਚੰਦ ਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ ਅਤੇ 1998 ਵਿੱਚ ਆਪਣੇ ਪਰਿਵਾਰ ਨਾਲ ਦਿੱਲੀ ਆਇਆ ਸੀ। ਮੁਲਜ਼ਮ ਦਿੱਲੀ ਵਿੱਚ ਟੈਕਸੀ ਡਰਾਈਵਰ ਅਤੇ ਮਜ਼ਦੂਰ ਵਜੋਂ ਕੰਮ ਕਰਦਾ ਸੀ ਅਤੇ ਪਾਕਿਸਤਾਨ ਵਿੱਚ ਆਪਣੇ ਰਿਸ਼ਤੇਦਾਰਾਂ ਰਾਹੀਂ ਆਪਣੇ ਆਕਾਵਾਂ ਦੇ ਸੰਪਰਕ ਵਿੱਚ ਸੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।