ਨਵੀਂ ਦਿੱਲੀ: ਸਰਕਾਰ ਨੇ ਫਰਵਰੀ ਮਹੀਨੇ ਮਿਆਦ ਲੰਘਾ ਚੁੱਕੇ ਡਰਾਇਵਿੰਗ ਲਾਇਸੰਸ ਤੇ ਰਜਿਸਟ੍ਰੇਸ਼ਨ ਸਰਟੀਫਿਕੇਟਸ ਆਰਸੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 31 ਮਾਰਚ ਤਕ ਮਿਆਦ ਵਧਾ ਦਿੱਤੀ ਹੈ। ਦਰੀ ਸੜਕ ਆਵਾਜਾਈ ਤੇ ਹਾਈਵੇਅਜ਼ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਮੰਤਰਾਲੇ ਨੇ ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ 31 ਦਸੰਬਰ ਤੋਂ ਬਾਅਦ ਜੇਕਰ ਕਿਸੇ ਦੇ ਦਸਤਾਵੇਜ਼ਾਂ ਦੀ ਮਿਆਦ ਲੰਘ ਚੁੱਕੀ ਹੈ ਤਾਂ ਉਸ ਨੂੰ ਜੁਰਮਾਨਾ ਅਦਾ ਕਰਨਾ ਪੈ ਸਕਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ