ਨਿਰਾਸ਼ਾ ਦੇ ਸਮੁੰਦਰ 'ਚ ਡੁੱਬਿਆ ਰਾਮ ਰਹੀਮ, ਹਨੀਪ੍ਰੀਤ ਨੂੰ ਮਿਲਣ ਦੀ ਇੱਛਾ
ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਇੱਕ ਹੋਰ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਹ ਅਤੀ ਨਿਰਾਸ਼ਾ ਦੇ ਦੌਰ ਵਿੱਚ ਲੰਘ ਰਿਹਾ ਹੈ। ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ।
ਰੋਹਤਕ: ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਇੱਕ ਹੋਰ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਹ ਅਤੀ ਨਿਰਾਸ਼ਾ ਦੇ ਦੌਰ ਵਿੱਚ ਲੰਘ ਰਿਹਾ ਹੈ। ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਵੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਸੂਤਰਾਂ ਮੁਤਾਬਕ ਰਣਜੀਤ ਸਿੰਘ ਕਤਲ ਕੇਸ 'ਚ ਸਜ਼ਾ 'ਤੇ ਫੈਸਲਾ ਆਉਣ ਤੋਂ ਪਹਿਲਾਂ ਉਸ ਨੇ ਆਪਣੀ ਮਾਂ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਸਜ਼ਾ 'ਤੇ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ।
ਦੱਸ ਦਈਏ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਰਾਮ ਰਹੀਮ ਨੂੰ ਇੱਕ ਹੋਰ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਹੁਣ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਰਣਜੀਤ ਕਤਲ ਮਾਮਲੇ 'ਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
ਬਾਬਾ ਰਾਮ ਰਹੀਮ 'ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਬਾਬਾ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਗੁਰਮੀਤ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।