ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ 'ਚ ਹੋਵੇਗਾ Dry Day
Delhi News: ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਵਿੱਚ ਡ੍ਰਾਈ ਡੇਅ ਹੋਵੇਗਾ। ਮਤਲਬ ਹੁਣ ਹਰ ਸਾਲ 24 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਵਿੱਚ ਡ੍ਰਾਈ ਡੇਅ ਹੋਵੇਗਾ।
Delhi News: ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿੱਚ ਡਰਾਈ ਡੇਅ ਵਜੋਂ ਮਨਾਇਆ ਜਾਵੇਗਾ। ਇਸ ਦਾ ਮਤਲਬ ਹੈ ਕਿ ਹੁਣ ਹਰ ਸਾਲ 24 ਨਵੰਬਰ ਨੂੰ ਰਾਜਧਾਨੀ 'ਚ ਡਰਾਈ ਡੇਅ ਹੋਵੇਗਾ। ਜਦੋਂ ਕਿ 25 ਦਸੰਬਰ ਨੂੰ ਕ੍ਰਿਸਮਿਸ ਦਿਵਸ ਹੋਣ ਦੇ ਬਾਵਜੂਦ ਡਰਾਈ ਡੇ ਨਹੀਂ ਹੋਵੇਗਾ। ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ ਇਸ ਬਾਰੇ ਪਹਿਲਾਂ ਐਲਾਨ ਕੀਤਾ ਸੀ।
The Delhi government has declared 24th November as a dry day to observe Guru Teg Bahadur's Martyrdom Day. There will be no dry day in Delhi on 25th December, Christmas as announced earlier by the excise department.
— ANI (@ANI) November 24, 2023
ਹਿੰਦੂ ਧਰਮ ਨੂੰ ਬਚਾਉਣ ਲਈ ਦਿੱਤੀ ਸੀ ਸ਼ਹੀਦੀ
ਦੱਸ ਦੇਈਏ ਕਿ 24 ਨਵੰਬਰ 2023 ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਗੁਰੂ ਤੇਗ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਵਿੱਚ 21 ਅਪ੍ਰੈਲ, 1621 ਨੂੰ ਮਾਤਾ ਨਾਨਕੀ ਅਤੇ ਸਿੱਖਾਂ ਦੇ ਛੇਵੇਂ ਗੁਰੂ ਗੁਰੂ ਹਰਗੋਬਿੰਦ ਜੀ ਦੇ ਘਰ ਹੋਇਆ ਸੀ। ਗੁਰੂ ਤੇਗ ਬਹਾਦਰ ਜੀ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਪੁੱਤਰ ਸਨ। ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਦੇ ਨਾਂ ਨਾਲ ਵੀ ਲੋਕਾਂ ਵਿੱਚ ਪ੍ਰਸਿੱਧ ਹਨ। ਹਿੰਦੂ ਧਰਮ ਨੂੰ ਬਚਾਉਣ ਲਈ, ਉਨ੍ਹਾਂ ਨੇ ਮੁਗਲ ਸ਼ਾਸਕ ਔਰੰਗਜ਼ੇਬ ਨਾਲ ਸਿੱਧੀ ਟੱਕਰ ਲੈ ਕੇ ਸ਼ਹੀਦੀ ਦਿੱਤੀ ਸੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ