ਗਣਤੰਤਰ ਦਿਵਸ ਮੌਕੇ ਕਿਸਾਨ ਅੰਦੋਲਨ (Farmers Protest) ਅਤੇ ਟਰੈਕਟਰ ਪਰੇਡ (Tractor Prade) ਕੱਢਣ ਦੀ ਖ਼ਬਰ ਤੋਂ ਬਾਅਦ ਹਰਿਆਣਾ ਪੁਲਿਸ (Haryana police) ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੇ ਮਲਾਜ਼ਮਾਂ ਦੀਆਂ ਛੁੱਟੀਆਂ ਰੱਦ (cancels leave) ਕਰ ਦਿੱਤੀਆਂ ਹਨ। ਪੁਲਿਸ ਵਲੋਂ ਇਹ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰਾਜ ਵਿੱਚ ਐਮਰਜੈਂਸੀ ਛੁੱਟੀ ਨੂੰ ਛੱਡ ਕੇ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹਦਾਇਤ ਵੀਰਵਾਰ ਨੂੰ ਜਾਰੀ ਕੀਤੀਆਂ ਗਈਆਂ।
ਦੱਸ ਦਈਏ ਕਿ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 26 ਜਨਵਰੀ ਨੂੰ ਦਿੱਲੀ ਵਿਚ ਆਊਟਰ ਰਿੰਗ ਰੋਡ 'ਤੇ ਟਰੈਕਟਰ ਰੈਲੀ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੇ ਨਾਲ ਹੀ ਵੀਰਵਾਰ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਤੀਜੀ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਕਿਸਾਨ ਚਾਹੁੰਦੇ ਹਨ ਕਿ 26 ਜਨਵਰੀ ਨੂੰ ਰਾਜਧਾਨੀ ਦਿੱਲੀ ਦੇ ਆਊਟਰ ਰਿੰਗ ਰੋਡ 'ਤੇ ਟਰੈਕਟਰ ਪਰੇਡ ਕੀਤੀ ਜਾਵੇ, ਜਦੋਂ ਕਿ ਪੁਲਿਸ ਦਾ ਕਹਿਣਾ ਹੈ ਕਿ ਤੁਸੀਂ ਟਰੈਕਟਰ ਪਰੇਡ ਨੂੰ ਦਿੱਲੀ ਦੇ ਅੰਦਰ ਨਹੀਂ, ਬਾਹਰ ਲਿਜਾਓ।
ਇਹ ਵੀ ਪੜ੍ਹੋ: Tomar Meet Shah: ਕਿਸਾਨਾਂ ਨਾਲ ਗੱਲਬਾਤ ਦੇ ਅਗਲੇ ਦੌਰ ਤੋਂ ਪਹਿਲਾਂ ਤੋਮਰ ਨੇ ਕੀਤੀ ਸ਼ਾਹ ਨਾਲ ਮੁਲਾਕਾਤ
ਨਾਲ ਹੀ ਪੁਲਿਸ ਨੇ ਰੈਲੀ ਲਈ ਕੇਐਮਪੀ ਦਾ ਤਰੀਕਾ ਸੁਝਾਇਆ ਹੈ ਪਰ ਪੁਲਿਸ ਦੇ ਇਸ ਸੁਝਾਅ ਨੂੰ ਕਿਸਾਨ ਮੰਨਣ ਲਈ ਤਿਆਰ ਨਹੀਂ। ਕਿਸਾਨ ਆਪਣੀਆਂ ਗੱਲਾਂ 'ਤੇ ਅੜੇ ਹਨ। ਟਰੈਕਟਰ ਰੈਲੀ ਮੌਕੇ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਸਪੱਸ਼ਟ ਕੀਤਾ ਕਿ ਰੈਲੀ 26 ਜਨਵਰੀ ਨੂੰ ਦਿੱਲੀ ਦੇ ਅੰਦਰ ਆਯੋਜਿਤ ਕੀਤੀ ਜਾਏਗੀ।
ਵੀਰਵਾਰ ਨੂੰ ਹੋਈ ਬੈਠਕ ਵਿਚ ਸਪੈਸ਼ਲ ਸੀਪੀ ਇੰਟੈਲੀਜੈਂਸ ਦੀਪਇੰਦਰ ਪਾਠਕ, ਸਪੈਸ਼ਲ ਸੀਪੀ ਲਾਅ ਐਂਡ ਆਰਡਰ ਸੰਜੇ ਸਿੰਘ, ਜੁਆਇੰਟ ਸੀ ਪੀ ਐਸ ਐਸ ਯਾਦਵ ਸਮੇਤ ਹਰਿਆਣਾ ਅਤੇ ਉੱਤਰ ਪ੍ਰਦੇਸ਼ ਪੁਲਿਸ ਦੇ ਅਧਿਕਾਰੀ ਮੌਜੂਦ ਸੀ। ਇਸ ਤੋਂ ਪਹਿਲਾਂ ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਕਿਸਾਨ ਨੇਤਾਵਾਂ ਦਰਮਿਆਨ ਪੁਲਿਸ ਨਾਲ ਮੁਲਾਕਾਤ ਬੇਨਤੀਜਾ ਰਹੀ ਸੀ।
ਇਹ ਵੀ ਪੜ੍ਹੋ: Farmers Protest: ਸਰਕਾਰ ਨਾਲ ਸ਼ੁੱਕਰਵਾਰ ਨੂੰ ਗੱਲਬਾਤ ਦੇ 11ਵੇਂ ਦੌਰ ਦੀ ਗੱਲਬਾਤ, ਕਿਸਾਨਾਂ ਨੇ ਕਾਨੂੰਨਾਂ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਕੀਤੀ ਨਾਂਹ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕਿਸਾਨਾਂ ਦੀ ਟਰੈਕਟਰ ਰੈਲੀ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੂੰ ਪਈਆਂ ਭਾਜੜਾਂ, ਲਿਆ ਇਹ ਫੈਸਲਾ
ਏਬੀਪੀ ਸਾਂਝਾ
Updated at:
22 Jan 2021 08:31 AM (IST)
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 26 ਜਨਵਰੀ ਨੂੰ ਦਿੱਲੀ ਵਿਚ ਆਊਟਰ ਰਿੰਗ ਰੋਡ 'ਤੇ ਟਰੈਕਟਰ ਰੈਲੀ ਕਰਨ ਦੀ ਯੋਜਨਾ ਬਣਾ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸੇ ਵੀ ਅਣਸੁਖਾਵੀਂ ਦੀ ਸੰਭਾਵਨਾ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਆਪਣੇ ਕਰਮਚਾਰੀਆਂ ਨੂੰ ਸਚੇਤ ਕੀਤਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -