ISRO Exam - ਵਿਕਰਮ ਸਾਰਾਭਾਈ ਸਪੇਸ ਸੈਂਟਰ ਲਈ ਤਕਨੀਕੀ ਸਟਾਫ ਦੀ ਭਰਤੀ ਕਰਨ ਲਈ ਇਸਰੋ ਦੁਆਰਾ ਪ੍ਰੀਖਿਆ ਕਰਵਾਈ ਗਈ ਸੀ। ਹਰਿਆਣਾ ਦੇ ਦੋ ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਨੇ ਧੋਖਾਧੜੀ ਦੀ ਸੂਚਨਾ ਦਿੱਤੀ ਸੀ, ਜਿਸ ਦੇ ਅਧਾਰ 'ਤੇ ਦੋ ਵੱਖ-ਵੱਖ ਪ੍ਰੀਖਿਆ ਕੇਂਦਰਾਂ ਤੋਂ ਦੋ ਵਿਅਕਤੀਆਂ ਨੂੰ ਸਵਾਲਾਂ ਦੇ ਜਵਾਬ ਦੇਣ ਲਈ ਗਲਤ ਤਰੀਕੇ ਵਰਤਦੇ ਹੋਏ ਫੜਿਆ ਗਿਆ ਹੈ । ਇਸ ਮਾਮਲੇ 'ਚ ਬੀਤੇ ਐਤਵਾਰ ਨੂੰ ਕਨੂੰਨੀ ਤੌਰ 'ਤੇ ਗ੍ਰਿਫਤਾਰੀ ਕੀਤੀ ਗਈ ਹੈ। ਇਸਤੋਂ ਇਲਾਵਾ ਅਧਿਕਾਰੀ ਨੇ ਦੱਸਿਆ ਕਿ ਉੱਤਰੀ ਰਾਜ ਦੇ ਚਾਰ ਹੋਰ ਵਿਅਕਤੀ ਵੀ ਹਿਰਾਸਤ ਵਿੱਚ ਹਨ। ਜਦਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਲੋਕਾਂ ਨੇ ਪ੍ਰੀਖਿਆ ਦਿੱਤੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਕੋਚਿੰਗ ਸੈਂਟਰਾਂ ਸਮੇਤ ਹੋਰ ਥਾਵਾਂ 'ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਉਮੀਦਵਾਰ ਮੋਬਾਈਲ ਫ਼ੋਨ ਕੈਮਰਿਆਂ ਦੀ ਵਰਤੋਂ ਕਰਕੇ ਸਵਾਲਾਂ ਦੀਆਂ ਤਸਵੀਰਾਂ ਖਿੱਚ ਕੇ ਕਿਸੇ ਹੋਰ ਵਿਅਕਤੀ ਨੂੰ ਭੇਜ ਰਹੇ ਸਨ, ਜੋ ਉਨ੍ਹਾਂ ਦੇ ਕੰਨਾਂ ਵਿਚ ਲੱਗੇ ਬਲੂਟੁੱਥ ਡਿਵਾਈਸ ਰਾਹੀ ਜਵਾਬ ਦੇ ਰਿਹਾ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ