ਪੜਚੋਲ ਕਰੋ
Advertisement
Dussehra 2022 : ਰਾਵਣ ਦਹਿਨ ਦੌਰਾਨ ਹੋਇਆ ਵਾਪਰਿਆ ਵੱਡਾ ਹਾਦਸਾ , ਲੋਕਾਂ 'ਤੇ ਡਿੱਗਿਆ ਰਾਵਣ ਦਾ ਜਲਦਾ ਪੁਤਲਾ ,ਮਚੀ ਭਗਦੜ
Dussehra 2022 : ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ,ਦਿੱਲੀ ਸਮੇਤ ਹਰਿਆਣਾ ਵਿੱਚ ਰਾਵਣ ਦੇ ਪੁਤਲੇ ਸਾੜੇ ਗਏ ਹਨ। ਇਸ ਦੌਰਾਨ ਹਰਿਆਣਾ ਦੇ ਯਮੁਨਾਨਗਰ 'ਚ ਰਾਵਣ ਦਹਿਨ ਦੌਰਾਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
Dussehra 2022 : ਅੱਜ ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ,ਦਿੱਲੀ ਸਮੇਤ ਹਰਿਆਣਾ ਵਿੱਚ ਰਾਵਣ ਦੇ ਪੁਤਲੇ ਸਾੜੇ ਗਏ ਹਨ। ਇਸ ਦੌਰਾਨ ਹਰਿਆਣਾ ਦੇ ਯਮੁਨਾਨਗਰ 'ਚ ਰਾਵਣ ਦਹਿਨ ਦੌਰਾਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਿੱਥੇ ਰਾਵਣ ਦਹਿਨ ਦੌਰਾਨ ਲੋਕਾਂ 'ਤੇ ਰਾਵਣ ਦਾ ਜਲਦਾ ਪੁਤਲਾ ਡਿੱਗ ਗਿਆ ਹੈ। ਇਸ 'ਚ ਕੁਝ ਲੋਕ ਜ਼ਖਮੀ ਹੋ ਗਏ। ਹਾਲਾਂਕਿ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ।
#WATCH | Haryana: A major accident was averted during Ravan Dahan in Yamunanagar where the effigy of Ravana fell on the people gathered. Some people were injured. Further details awaited pic.twitter.com/ISk8k1YWkH
— ANI (@ANI) October 5, 2022
ਬਿਹਾਰ ਦੇ ਪਟਨਾ 'ਚ ਦੁਸਹਿਰੇ ਦੇ ਮੌਕੇ 'ਤੇ ਰਾਵਣ ਨੂੰ ਸਾੜਿਆ ਗਿਆ ਹੈ। ਉੱਤਰਾਖੰਡ: ਦੁਸਹਿਰੇ ਦੇ ਮੌਕੇ 'ਤੇ ਦੇਹਰਾਦੂਨ ਦੇ ਪਰੇਡ ਗਰਾਊਂਡ 'ਚ ਰਾਵਣ ਦਾ ਪੁਤਲਾ ਫੂਕਿਆ ਗਿਆ। ਲੱਦਾਖ ਦੇ ਲੇਹ 'ਚ ਪੋਲੋ ਗਰਾਊਂਡ 'ਚ ਦੁਸਹਿਰੇ ਦੇ ਮੌਕੇ 'ਤੇ ਰਾਵਣ ਨੂੰ ਸਾੜਿਆ ਗਿਆ। ਦਿੱਲੀ ਦੇ ਲਾਲ ਕਿਲਾ ਮੈਦਾਨ ਅਤੇ ਰਾਮਲੀਲਾ ਮੈਦਾਨ ਵਿੱਚ ਰਾਵਣ ਦਾ ਪੁਤਲਾ ਫੂਕਿਆ ਗਿਆ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ, ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਅਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਰਾਮ ਲੀਲਾ ਮੈਦਾਨ ਵਿੱਚ ਦੁਸਹਿਰਾ ਸਮਾਰੋਹ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਬਾਜਵਾ ਨੇ ਗੈਂਗਸਟਰ ਟੀਨੂੰ ਦੇ ਮਾਮਲੇ 'ਤੇ CM ਭਗਵੰਤ ਮਾਨ ਨੂੰ ਘੇਰਿਆ ,ਕਿਹਾ- ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ , ਮਾਨ ਗੁਜਰਾਤ ਵਿੱਚ ਗਰਬਾ ਕਰਨ ਵਿੱਚ ਰੁੱਝੇ ਹੋਏ
ਦੇਸ਼ ਭਰ 'ਚ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੁਸਹਿਰੇ ਦਾ ਤਿਉਹਾਰ ਅਧਰਮ 'ਤੇ ਧਰਮ ਦੀ ਜਿੱਤ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਵਿਜੈਦਸ਼ਮੀ ਵੀ ਕਿਹਾ ਜਾਂਦਾ ਹੈ। ਦੁਸਹਿਰੇ ਮੌਕੇ ਦੇਸ਼ ਭਰ ਵਿੱਚ ਮੇਲੇ ਲੱਗਦੇ ਹਨ।
ਦਰਅਸਲ ਇਸ ਦਿਨ ਰਾਮ ਨੇ ਰਾਵਣ ਨੂੰ ਮਾਰਿਆ ਸੀ। ਇਸ ਦੇ ਤਹਿਤ ਦੇਸ਼ ਭਰ ਵਿੱਚ ਲੋਕ ਇਸ ਦਿਨ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਫੂਕਦੇ ਹਨ। ਇਹ ਤਿਉਹਾਰ ਲੰਕਾ ਦੇ ਰਾਜਾ ਰਾਵਣ ਉੱਤੇ ਰਾਮ ਦੀ ਜਿੱਤ ਦਾ ਚਿੰਨ੍ਹ ਹੈ। ਇਹ ਤਿਉਹਾਰ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਅਨੋਖੇ ਢੰਗ ਨਾਲ ਮਨਾਇਆ ਜਾਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement