ਨਵੀ ਦਿੱਲੀ: ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਗਲਵਾਰ ਨੂੰ ਕਿਹਾ ਕਿ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲਣ ਦਾ ਫੈਸਲਾ ਫਿਲਹਾਲ ਰੋਕ ਦਿੱਤਾ ਗਿਆ ਹੈ।


ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਜਾਵਡੇਕਰ ਨੇ ਕਿਹਾ ਕਿ ਦਿਆਲ ਸਿੰਘ ਮਜੀਠੀਆ ਕਾਲਜ ਨਾਂ ਵੰਦੇ ਮਾਤਰਮ ਮਹਾਂ ਵਿਦਿਆਲਾ' ਕਰਨ ਦਾ ਫ਼ੈਸਲਾ ਕੇਂਦਰੀ ਸਰਕਾਰ ਨੇ ਨਹੀਂ ਲਿਆ।

ਉਨ੍ਹਾਂ ਕਿਹਾ,"ਇਹ ਸਰਕਾਰ ਦਾ ਫੈਸਲਾ ਨਹੀਂ ਹੈ ਤੇ ਸਰਕਾਰ ਨੂੰ ਇਹ ਪਸੰਦ ਨਹੀਂ ਹੈ। ਇਸ ਕਰਕੇ ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਇਸ ਕਾਰਵਾਈ ਨੂੰ ਰੋਕ ਦਿੱਤਾ ਜਾਵੇ ਤੇ ਤੁਰੰਤ ਬੈਠਕ ਬੁਲਾਈ ਜਾਵੇ। ਸਾਨੂੰ ਇਹ ਪਸੰਦ ਨਹੀਂ ਹੈ ਤੇ ਅਜਿਹਾ ਕੁਝ ਨਹੀਂ ਹੋਵੇਗਾ।"