ਨਵੀਂ ਦਿੱਲੀ: ਭਾਰਤ-ਬੰਗਲਾਦੇਸ਼ ਸਰਹੱਦ ਕੋਲ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਮੌਲੌਜੀ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ-ਬੰਗਲਾਦੇਸ਼ ਸਰਹੱਦੀ ਖੇਤਰ 'ਚ ਅੱਜ ਸਵੇਰੇ ਕਰੀਬ ਸੱਤ ਵੱਜ ਕੇ 10 ਮਿੰਟ 'ਤੇ ਭੂਚਾਲ ਦੇ ਤੇਜ਼ ਝਟਕੇ ਲੱਗੇ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ।


ਭਾਰਤ 'ਚ ਇਨੀਂ ਦਿਨੀਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਦਿੱਲੀ 'ਚ ਸ਼ੁੱਕਰਵਾਰ 29 ਮਈ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੀ ਤੀਬਰਤਾ ਰਿਕਟਰ ਸਕੇਲ ਪੈਮਾਨੇ 'ਤੇ 4.6 ਮਾਪੀ ਗਈ। ਪਿਛਲੇ ਡੇਢ ਮਹੀਨੇ ਦਰਮਿਆਨ ਦਿੱਲੀ 'ਚ ਪੰਜ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਤੇ ਵੀ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ।


ਇਸ ਦੌਰਾਨ ਹੀ ਦੇਸ਼ 'ਚ ਚੱਕਰਵਾਤ ਤੂਫਾਨ ਨਿਸਰਗ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਚੱਕਰਵਾਤ ਨਿਸਰਗ ਦੇ ਅੱਜ ਦੁਪਹਿਰ ਤੋਂ ਸ਼ਾਮ ਮੁੰਬਈ ਤੋਂ ਕਰੀਬ 94 ਕਿਮੀ ਦੂਰੀ 'ਤੇ ਸਥਿਤ ਅਲੀਬਾਗ ਕੋਲ ਟਕਰਾਉਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਜੂਨ ਮਹੀਨੇ ਲੱਗਣਗੀਆਂ ਸਿਨੇਮਾਂ ਘਰਾਂ 'ਚ ਰੌਣਕਾਂ!


ਤੂਫ਼ਾਨ ਕਾਰਨ ਮੌਸਮ ਖ਼ਰਾਬ ਹੋਣ ਦੀ ਵੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਬਾਰਸ਼ ਹੋਣ ਦੇ ਆਸਾਰ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ