Earthquake: ਅੰਡੇਮਾਨ ਨਿਕੋਬਾਰ ਦੀਪ ਸਮੂਹ 'ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 4.3
Earthquake In Andaman and Nicobar: ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅੱਜ (10 ਨਵੰਬਰ) ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਟਾਪੂ ਦੇ ਪੋਰਟ ਬਲੇਅਰ ਤੋਂ 253 ਕਿਲੋਮੀਟਰ ਦੱਖਣ-ਪੂਰਬ ਵਿਚ 10 ਨਵੰਬਰ ਨੂੰ ਤੜਕੇ 2:29 ਵਜੇ ਦੇ ਕਰੀਬ 4.3 ਤੀਬਰਤਾ ਦਾ ਭੂਚਾਲ ਆਇਆ।
Earthquake In Andaman and Nicobar: ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਅੱਜ (10 ਨਵੰਬਰ) ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਟਾਪੂ ਦੇ ਪੋਰਟ ਬਲੇਅਰ ਤੋਂ 253 ਕਿਲੋਮੀਟਰ ਦੱਖਣ-ਪੂਰਬ ਵਿਚ 10 ਨਵੰਬਰ ਨੂੰ ਤੜਕੇ 2:29 ਵਜੇ ਦੇ ਕਰੀਬ 4.3 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
An earthquake of magnitude 4.3 occurred 253km SSE of Portblair, Andaman and Nicobar island, at around 2.29 am on Nov 10. The depth of the earthquake was 10 km below the ground: National Center for Seismology pic.twitter.com/rFhvSvnRK8
— ANI (@ANI) November 9, 2022
ਇਸ ਤੋਂ ਪਹਿਲਾਂ 8 ਨਵੰਬਰ ਦੀ ਦੇਰ ਰਾਤ ਨੂੰ ਭਾਰਤ ਵਿਚ ਕਈ ਥਾਵਾਂ 'ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਗੁਆਂਢੀ ਦੇਸ਼ ਨੇਪਾਲ ਦੇ ਡੋਤੀ 'ਚ ਭੂਚਾਲ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਭਾਰਤ ਵਿੱਚ ਦਿੱਲੀ, ਯੂਪੀ, ਬਿਹਾਰ, ਉੱਤਰਾਖੰਡ, ਦਿੱਲੀ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਸੀ। ਨੇਪਾਲ ਦੀ ਸਰਹੱਦ ਨਾਲ ਲੱਗਦੇ ਉੱਤਰਾਖੰਡ ਦੇ ਪਿਥੌਰਾਗੜ੍ਹ ਨੇੜੇ ਵੀ 6.3 ਤੀਬਰਤਾ ਦੇ ਸਭ ਤੋਂ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ
ਅੰਡੇਮਾਨ ਅਤੇ ਨਿਕੋਬਾਰ ਦੀ ਗੱਲ ਕਰੀਏ ਤਾਂ ਇੱਥੇ 2 ਅਤੇ 3 ਸਤੰਬਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ ਕ੍ਰਮਵਾਰ 4.9 ਅਤੇ 4.4 ਮਾਪੀ ਗਈ ਸੀ। ਇਸ ਤੋਂ ਬਾਅਦ 24 ਸਤੰਬਰ ਨੂੰ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਟਾਪੂ ਖੇਤਰ 'ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ। ਭੂਚਾਲ ਦੇ ਝਟਕੇ ਜ਼ਬਰਦਸਤ ਸਨ ਪਰ ਇਸ ਨਾਲ ਕੋਈ ਨੁਕਸਾਨ ਨਹੀਂ ਹੋਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।