Earthquake in Arunachal Pradesh: ਅੱਜ ਵੀਰਵਾਰ ਦੀ ਸਵੇਰ ਨੂੰ ਮਹਾਰਾਸ਼ਟਰ ਅਤੇ ਅਰੁਣਾਚਲ ਪ੍ਰਦੇਸ਼ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਏ। ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਹੈ ਕਿ ਦੇਸ਼ ਦੇ ਪੱਛਮੀ ਰਾਜ ਮਹਾਰਾਸ਼ਟਰ ਵਿਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ, ਜਦੋਂ ਕਿ ਉੱਤਰ-ਪੂਰਬ ਵਿਚ ਅਰੁਣਾਚਲ ਵਿਚ ਆਏ ਭੂਚਾਲ ਦੀ ਤੀਬਰਤਾ 3.7 ਸੀ। ਤੜਕੇ ਆਏ ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਮਹਾਰਾਸ਼ਟਰ ਦੇ ਹਿੰਗੋਲੀ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਸਵੇਰੇ 6.08 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.5 ਮਾਪੀ ਗਈ। 4 ਤੋਂ 4.9 ਦੀ ਤੀਬਰਤਾ ਵਾਲੇ ਭੂਚਾਲ ਨੂੰ ਹਲਕੇ ਭੂਚਾਲ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ। ਅਜਿਹੇ 'ਚ ਮਹਾਰਾਸ਼ਟਰ 'ਚ ਆਇਆ ਭੂਚਾਲ ਹਲਕੀ ਤੀਬਰਤਾ ਦਾ ਸੀ ਪਰ ਇਸ ਕਾਰਨ ਲੋਕਾਂ ਦੇ ਮਨਾਂ 'ਚ ਡਰ ਜ਼ਰੂਰ ਪੈਦਾ ਹੋਇਆ। ਭੂਚਾਲ ਦੇ ਝਟਕਿਆਂ ਨੂੰ ਦੇਖ ਕੇ ਕੁਝ ਲੋਕ ਘਰੋਂ ਬਾਹਰ ਆ ਗਏ।



 


ਪਹਿਲਾ ਝਟਕ 


ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਪਹਿਲਾ ਝਟਕਾ ਅਰੁਣਾਚਲ ਪ੍ਰਦੇਸ਼ ਵਿੱਚ ਦਰਜ ਕੀਤਾ ਗਿਆ ਸੀ। ਦੇਸ਼ ਦੇ ਉੱਤਰ-ਪੂਰਬੀ ਰਾਜ ਵਿੱਚ ਕੁਝ ਘੰਟਿਆਂ ਦੇ ਅੰਤਰਾਲ 'ਤੇ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਪਹਿਲਾ ਭੂਚਾਲ ਵੀਰਵਾਰ ਸਵੇਰੇ 1.49 ਵਜੇ ਦਰਜ ਕੀਤਾ ਗਿਆ। ਸੂਬੇ ਦੇ ਪੱਛਮੀ ਕਾਮੇਂਗ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ।



 


ਦੂਸਰਾ ਝਟਕਾ


ਇਸ ਦੇ ਦੋ ਘੰਟੇ ਬਾਅਦ ਅਰੁਣਾਚਲ ਪ੍ਰਦੇਸ਼ ਇਕ ਵਾਰ ਫਿਰ ਭੂਚਾਲ ਦੇ ਝਟਕਿਆਂ ਨਾਲ ਹਿੱਲ ਗਿਆ। ਸੂਬੇ 'ਚ ਸਵੇਰੇ 3.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਭੂਚਾਲ ਦਾ ਕੇਂਦਰ ਪੱਛਮੀ ਕਾਮੇਂਗ ਸੀ। ਇਸ ਭੂਚਾਲ ਦੇ ਕੇਂਦਰ ਦੀ ਡੂੰਘਾਈ 5 ਕਿਲੋਮੀਟਰ ਸੀ। ਭੂਚਾਲ ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3 ਤੋਂ 3.9 ਦੇ ਵਿਚਕਾਰ ਹੁੰਦੀ ਹੈ ਉਸ ਨੂੰ ਮਾਮੂਲੀ ਭੂਚਾਲ ਕਿਹਾ ਜਾਂਦਾ ਹੈ। ਇਹੀ ਕਾਰਨ ਹੈ ਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।



ਭੂਚਾਲ ਕਿਵੇਂ ਆਉਂਦਾ ? 
 


ਧਰਤੀ ਦੇ ਅੰਦਰ ਸੱਤ ਟੈਕਟੋਨਿਕ ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ, ਜਦੋਂ ਇਹ ਪਲੇਟਾਂ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ, ਰਗੜਦੀਆਂ ਹਨ, ਇੱਕ ਦੂਜੇ ਉੱਤੇ ਚੜ੍ਹ ਜਾਂਦੀਆਂ ਹਨ ਜਾਂ ਉਹਨਾਂ ਤੋਂ ਦੂਰ ਹੋ ਜਾਂਦੀਆਂ ਹਨ ਤਾਂ ਜ਼ਮੀਨ ਹਿੱਲਣ ਲੱਗ ਪੈਂਦੀ ਹੈ। ਇਸ ਨੂੰ ਭੂਚਾਲ ਕਿਹਾ ਜਾਂਦਾ ਹੈ। ਰਿਕਟਰ ਸਕੇਲ ਦੀ ਵਰਤੋਂ ਭੂਚਾਲਾਂ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਹ ਪੈਮਾਨਾ 1 ਤੋਂ 9 ਤੱਕ ਹੈ, ਜਿਸ ਵਿੱਚ 1 ਸਭ ਤੋਂ ਘੱਟ ਤੀਬਰਤਾ ਵਾਲੀ ਊਰਜਾ ਨੂੰ ਦਰਸਾਉਂਦਾ ਹੈ ਅਤੇ 9 ਸਭ ਤੋਂ ਵੱਧ ਤੀਬਰਤਾ ਵਾਲੀ ਊਰਜਾ ਨੂੰ ਦਰਸਾਉਂਦਾ ਹੈ।