ਪੜਚੋਲ ਕਰੋ
Earthquake In India : ਦਿੱਲੀ-NCR ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ , ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ 'ਚ ਵੀ ਹਿੱਲੀ ਧਰਤੀ
Earthquake In India : ਭਾਰਤ, ਪਾਕਿਸਤਾਨ ਅਤੇ ਚੀਨ ਵਿੱਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਜੰਮੂ ਕਸ਼ਮੀਰ, ਚੰਡੀਗੜ੍ਹ ਸਮੇਤ ਭਾਰਤ ਦੇ ਕਈ ਸ਼ਹਿਰਾਂ ਵਿੱਚ ਮਹਿਸੂਸ ਕੀਤਾ ਗਿਆ ਹੈ। ਰਿਕਟਰ ਪੈਮਾ
Earthquake In India : ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੰਗਲਵਾਰ (13 ਜੂਨ) ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਚੀਨ ਅਤੇ ਪਾਕਿਸਤਾਨ ਤੱਕ ਮਹਿਸੂਸ ਕੀਤੇ ਗਏ ਹਨ।
ਇਹ ਭੂਚਾਲ ਦੁਪਹਿਰ 1.13 ਵਜੇ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਡੋਡਾ 'ਚ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 6 ਕਿਲੋਮੀਟਰ ਅੰਦਰ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਸੀ। ਹਾਲਾਂਕਿ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।
ਪੰਜਾਬ ਦੀ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਆਉਂਦੇ ਹੀ ਚੰਡੀਗੜ੍ਹ 'ਚ ਹੜਕੰਪ ਮਚ ਗਿਆ। ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਜਾਣਕਾਰੀ ਮੁਤਾਬਕ ਚੰਡੀਗੜ੍ਹ 'ਚ 10 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ 'ਚ ਲੋਕ ਦਫਤਰ ਤੋਂ ਬਾਹਰ ਨਿਕਲ ਕੇ ਸੜਕਾਂ 'ਤੇ ਆ ਗਏ ਸਨ।
ਮਾਰਚ ਵਿੱਚ ਵੀ ਲੱਗੇ ਸੀ ਭੂਚਾਲ ਦੇ ਝਟਕੇ
ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.6 ਸੀ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਪੰਜਾਬ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ।
ਇਸ ਤੋਂ ਪਹਿਲਾਂ ਮਾਰਚ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.6 ਸੀ। ਭੂਚਾਲ ਦਾ ਅਸਰ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਪੰਜਾਬ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ
ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ 'ਤੇ ਪੁਲਿਸ ਦਾ ਐਕਸ਼ਨ ! ਜ਼ਬਰਦਸਤੀ ਚੁਕਵਾਏ ਧਰਨੇ, ਹਿਰਾਸਤ 'ਚ ਲਏ ਕਿਸਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਅੰਮ੍ਰਿਤਸਰ
ਦੇਸ਼
Advertisement