Earthquake in Gujarat: ਗੁਜਰਾਤ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.2 ਦਰਜ ਕੀਤੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਾਤ 10.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


ਭੂਚਾਲ ਦਾ ਕੇਂਦਰ ਗੁਜਰਾਤ ਦੇ ਮਹਿਸਾਣਾ ਵਿਚ ਸੀ। ਜ਼ਮੀਨ ਦੇ ਅੰਦਰ ਇਸ ਦਾ ਕੇਂਦਰ ਲਗਭਗ 10 ਕਿਲੋਮੀਟਰ ਸੀ। ਇਸ ਤੋਂ ਇਲਾਵਾ ਬਨਾਸਕਾਂਠਾ ਦੇ ਪਾਟਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।


ਭੂਚਾਲ ਕਾਰਨ ਮਹਿਸਾਣਾ ਦੇ ਆਸ-ਪਾਸ ਦੇ ਇਲਾਕਿਆਂ 'ਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ। ਗੁਜਰਾਤ ਦੇ ਹੋਰ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਹਿਮਦਾਬਾਦ 'ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਅਹਿਮਦਾਬਾਦ ਦੇ ਵਾਦਾਜ, ਅੰਕੁਰ, ਨਿਊ ਵਾਡਾਜ ਅਤੇ ਆਸਪਾਸ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।