Earthquake in Himachal: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 13 ਨਵੰਬਰ ਨੂੰ ਸ਼ੁੱਕਰਵਾਰ ਸਵੇਰੇ 10 ਵੱਜ ਕੇ 11 ਮਿੰਟ 'ਤੇ ਇੱਥੇ ਭੂਚਾਲ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ।
 
 
ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਨੇ ਭੂਚਾਲ ਆਉਣ ਦੀ ਪੁਸ਼ਟੀ ਕੀਤੀ ਹੈ।
ਲਾਹੌਲ-ਸਪੀਤੀ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਭਾਨੂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ, "ਹੁਣੇ-ਹੁਣੇ ਭੂਚਾਲ ਵਰਗਾ ਮਹਿਸੂਸ ਹੋਇਆ। ਮੈਨੂੰ ਤਾਂ ਲੱਗਿਆ ਜਿਵੇਂ ਕੁਝ ਹਿੱਲਿਆ ਹੋਵੇ।
 
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 11 ਨਵੰਬਰ ਨੂੰ ਸ਼ਿਮਲਾ ਵਿੱਚ ਭੂਚਾਲ ਆਇਆ ਸੀ ਅਤੇ ਇਸ ਤਰ੍ਹਾਂ ਮਹਿਜ਼ 72 ਘੰਟਿਆਂ ਵਿੱਚ ਤੀਜੀ ਵਾਰ ਧਰਤੀ ਕੰਬੀ ਹੈ। ਸ਼ਿਮਲਾ ਜ਼ਿਲ੍ਹੇ ਵਿੱਚ 11 ਨਵੰਬਰ ਦੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.9 ਮਾਪੀ ਗਈ ਸੀ। ਇਸ ਦੇ ਝਟਕੇ ਜੁੱਬਲ ਅਤੇ ਰੋਹੜੂ ਇਲਾਕਿਆਂ ਵਿੱਚ ਵੀ ਮਹਿਸੂਸ ਕੀਤੇ ਗਏ ਸਨ।
 

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।