Himachal Pradesh Earthquake Today: ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਭੂਚਾਲ ਸਵੇਰੇ 9.53 ਵਜੇ ਆਇਆ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਮਾਪਿਆ ਗਿਆ। ਭੂਚਾਲ ਕਾਰਨ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸ ਦਈਏ ਕਿ ਮੰਡੀ, ਚੰਬਾ, ਕਾਂਗੜਾ, ਲਾਹੌਲ ਅਤੇ ਕੁੱਲੂ ਭੂਚਾਲ ਦੇ ਲਿਹਾਜ਼ ਨਾਲ ਅਤਿ ਸੰਵੇਦਨਸ਼ੀਲ ਖੇਤਰਾਂ ਵਿੱਚ ਸ਼ਾਮਲ ਹਨ।


IMD ਨੇ ਭੂਚਾਲ ਦੀ ਕੀਤੀ ਪੁਸ਼ਟੀ 


ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਸ਼ੁੱਕਰਵਾਰ ਨੂੰ ਆਏ ਭੂਚਾਲ ਦੀ ਪੁਸ਼ਟੀ ਕੀਤੀ ਹੈ। ਆਈਐਮਡੀ ਨੇ ਦੱਸਿਆ ਕਿ ਮੰਡੀ ਜ਼ਿਲ੍ਹੇ ਵਿੱਚ 9 ਅਗਸਤ ਨੂੰ ਸਵੇਰੇ 9:53 ਵਜੇ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਡੂੰਘਾ ਸੀ ਤੇ ਰਿਕਟਰ ਪੈਮਾਨੇ ਉੱਤੇ ਇਸ ਦੀ ਤੀਬਰਤਾ 3.3 ਮਾਪੀ ਗਈ। ਹਿਮਾਚਲ ਦੇ ਮੰਡੀ 'ਚ ਸਵੇਰੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਦਹਿਸ਼ਤ 'ਚ ਹਨ। ਜ਼ਿਆਦਾਤਰ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਵੀ ਸਾਂਝੀ ਕੀਤੀ ਹੈ।


ਤੁਹਾਨੂੰ ਦੱਸ ਦੇਈਏ ਕਿ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਹੜ੍ਹਾਂ ਵਿਚਾਲੇ ਹਿਮਾਚਲ ਪ੍ਰਦੇਸ਼ ਵਿੱਚ ਤੀਜੀ ਵਾਰ ਭੂਚਾਲ ਆਇਆ ਹੈ। ਮੰਡੀ ਦੀ ਘਟਨਾ ਕਾਰਨ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ 31 ਜੁਲਾਈ, 2024 ਅਤੇ ਫਿਰ 2 ਅਗਸਤ ਨੂੰ ਦੋ ਵਾਰ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਲਾਹੌਲ ਸਪਿਤੀ 'ਚ ਸ਼ੁੱਕਰਵਾਰ 2 ਅਗਸਤ ਨੂੰ ਸਵੇਰੇ 9.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਸ ਦਿਨ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਮਾਪੀ ਗਈ ਸੀ।


ਜ਼ਿਕਰ ਕਰ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਭੂਚਾਲ ਆਏ ਹਨ। ਸ਼ਿਮਲਾ ਅਤੇ ਮੰਡੀ ਭੂਚਾਲ ਜ਼ੋਨ ਚਾਰ ਅਤੇ ਪੰਜ ਵਿੱਚ ਆਉਂਦੇ ਹਨ, ਜਿਨ੍ਹਾਂ ਨੂੰ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।