Earthquake: ਭੂਚਾਲ ਦੇ ਝਟਕਿਆਂ ਨਾਲ ਕੰਬੀ ਕਾਰਗਿਲ ਦੀ ਧਰਤੀ, 5.5 ਮਾਪੀ ਗਈ ਤੀਬਰਤਾ
Earthquake: ਭਾਰਤ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਵਿੱਚ ਅੱਜ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Earthquake: ਭਾਰਤ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਵਿੱਚ ਅੱਜ ਦੁਪਹਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.5 ਮਾਪੀ ਗਈ। ਇਹ ਭੂਚਾਲ ਸੋਮਵਾਰ ਦੁਪਹਿਰ ਕਰੀਬ 3:48 ਵਜੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ: opposition MP suspended: ਲੋਕ ਸਭਾ ਤੋਂ ਬਾਅਦ ਰਾਜ ਸਭਾ ਦੇ 34 ਵਿਰੋਧੀ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ
ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਉੱਤਰੀ ਭਾਰਤ ਅਤੇ ਪਾਕਿਸਤਾਨ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਇਸ ਦੇ ਝਟਕੇ ਇਸਲਾਮਾਬਾਦ ਅਤੇ ਪਾਕਿਸਤਾਨ ਦੇ ਆਸਪਾਸ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਐਤਵਾਰ ਨੂੰ ਪਾਕਿਸਤਾਨ 'ਚ 4.0 ਤੀਬਰਤਾ ਦਾ ਭੂਚਾਲ ਆਇਆ ਸੀ।
ਇਹ ਵੀ ਪੜ੍ਹੋ: ਅਧੀਰ ਰੰਜਨ ਚੌਧਰੀ ਸਮੇਤ ਕਈ ਵਿਰੋਧੀ ਨੇਤਾਵਾਂ ਨੂੰ ਪੂਰੇ ਸੈਸ਼ਨ ਲਈ ਲੋਕ ਸਭਾ ਤੋਂ ਕੀਤਾ ਮੁਅੱਤਲ, ਜਾਣੋ ਕਾਰਨ
An earthquake of magnitude 5.5 on the Richter Scale hit Kargil, Ladakh at around 3:48 pm today: National Center for Seismology pic.twitter.com/Z5bBYur7y4
— ANI (@ANI) December 18, 2023