Earthquake: ਪਾਕਿਸਤਾਨ 'ਚ ਬੁੱਧਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.8 ਸੀ। ਇਸ ਭੂਚਾਲ ਦਾ ਅਸਰ ਦਿੱਲੀ, ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ 'ਚ ਵੀ ਦੇਖਣ ਨੂੰ ਮਿਲਿਆ।
ਭੂਚਾਲ ਦਾ ਕੇਂਦਰ ਪਾਕਿਸਤਾਨ ਵਿੱਚ ਕਰੋਰ ਲਾਲ ਤੋਂ 35 ਕਿਲੋਮੀਟਰ ਦੂਰ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਇਸਲਾਮਾਬਾਦ ਅਤੇ ਲਾਹੌਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੇ ਝਟਕੇ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਇਮਾਰਤਾਂ ਤੋਂ ਬਾਹਰ ਆ ਗਏ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਸ ਤੋਂ ਪਹਿਲਾਂ ਭਾਰਤ ਵਿੱਚ ਬੀਤੀ 1 ਸਤੰਬਰ ਨੂੰ ਭੂਚਾਲ ਆਇਆ ਸੀ। ਅਸਾਮ ਦੇ ਮੋਰੀਗਾਂਵ ਵਿੱਚ 3.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੜਕੇ 3:36 ਵਜੇ ਆਏ ਇਸ ਭੂਚਾਲ ਦੀ ਡੂੰਘਾਈ ਸਤ੍ਹਾ ਤੋਂ 23 ਕਿਲੋਮੀਟਰ ਸੀ।
ਇਸ ਭੂਚਾਲ ਨੂੰ ਲੈ ਕੇ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਕਿ ਭਾਰਤ ਦੇ ਪੇਸ਼ਾਵਰ, ਇਸਲਾਮਾਬਾਦ, ਲਾਹੌਰ ਅਤੇ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਜੰਮੂ ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਟ੍ਰਿਬਿਊਨ ਪਾਕਿਸਤਾਨ ਦੀ ਰਿਪੋਰਟ ਮੁਤਾਬਕ ਲਾਹੌਰ, ਇਸਲਾਮਾਬਾਦ, ਪੇਸ਼ਾਵਰ, ਮਲਕੰਦ, ਮੁਲਤਾਨ, ਭਾਕਰ, ਲੱਕੀ, ਮਾਰਵਤ, ਸਵਾਤ, ਦੱਖਣੀ ਵਜ਼ੀਰਿਸਤਾਨ, ਚਿਤਰਾਲ, ਕਮਾਲੀਆ, ਹਾਫਿਜ਼ਾਦ, ਗੁਜਰਾਤ ਸਮੇਤ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।