ਨਵੀਂ ਦਿੱਲੀ: ਦਿੱਲੀ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਲੋਕ ਆਪਣੇ ਘਰਾਂ 'ਚੋਂ ਬਾਹਰ ਨਿੱਕਲ ਆਏ। ਦੱਸਿਆ ਜਾ ਰਿਹਾ ਕਿ ਇਹ ਭੂਚਾਲ ਰਾਜਸਥਾਨ ਦੇ ਅਲਵਰ 'ਚ ਸੀ। ਜਿਸ ਦੇ ਝਟਕੇ ਦਿੱਲੀ-ਐਨਸੀਆਰ ਤਕ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 4.2 ਦੱਸੀ ਜਾ ਰਹੀ ਹੈ।
ਦਿੱਲੀ 'ਚ ਵੀਰਵਾਰ ਠੰਡਾ ਦਿਨ ਕਿਹਾ। ਜਿੱਥੇ ਵੱਧ ਤੋਂ ਵੱਧ ਤਾਪਾਮਨ ਆਮ ਨਾਲੋਂ 7 ਡਿਗਰੀ ਘੱਟ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਮੌਸਮ ਦਾ ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ ਹੈ। ਅਜਿਹੇ 'ਚ ਦੇਰ ਰਾਤ ਭੂਚਾਲ ਦੇ ਝਟਕਿਆਂ ਨੇ ਵੀ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ