ਪੜਚੋਲ ਕਰੋ

Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 2.8 ਦੀ ਤੀਬਰਤਾ ਨਾਲ ਕੰਬੀ ਧਰਤੀ...

Earthquake: ਲੋਕਾਂ ਵਿਚਾਲੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕਿਆਂ ਨਾਲ ਪੂਰੀ ਧਰਤੀ ਹਿੱਲ ਗਈ। ਦਰਅਸਲ, ਮੇਘਾਲਿਆ ਦੇ ਵੈਸਟ ਖਾਸੀ ਹਿਲਜ਼ ਜ਼ਿਲ੍ਹੇ 'ਚ ਐਤਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ...

Earthquake: ਲੋਕਾਂ ਵਿਚਾਲੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਭੂਚਾਲ ਦੇ ਤੇਜ਼ ਝਟਕਿਆਂ ਨਾਲ ਪੂਰੀ ਧਰਤੀ ਹਿੱਲ ਗਈ। ਦਰਅਸਲ, ਮੇਘਾਲਿਆ ਦੇ ਵੈਸਟ ਖਾਸੀ ਹਿਲਜ਼ ਜ਼ਿਲ੍ਹੇ 'ਚ ਐਤਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। 'ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ' (NCS) ਮੁਤਾਬਕ, ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 2.8 ਦਰਜ ਕੀਤੀ ਗਈ ਹੈ। ਇਹ ਝਟਕੇ ਸਵੇਰੇ 06:50:01 ਵਜੇ ਮਹਿਸੂਸ ਹੋਏ ਅਤੇ ਇਸ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਘੱਟ ਡੂੰਘਾਈ 'ਤੇ ਸੀ। ਘੱਟ ਡੂੰਘਾਈ ਹੋਣ ਕਾਰਨ ਐਪੀਸੈਂਟਰ (ਕੇਂਦਰ) ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਇਹ ਝਟਕੇ ਸਾਫ਼ ਮਹਿਸੂਸ ਹੋਏ। ਪ੍ਰਸ਼ਾਸਨ ਮੁਤਾਬਕ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਭੂਚਾਲ ਪ੍ਰਭਾਵਿਤ ਇਲਾਕਿਆਂ 'ਚੋਂ ਇੱਕ ਮੇਘਾਲਿਆ

ਜਾਣਕਾਰੀ ਲਈ ਦੱਸ ਦੇਈਏ ਕਿ ਮੇਘਾਲਿਆ ਅਤੇ ਪੂਰਾ ਉੱਤਰ-ਪੂਰਬੀ ਖੇਤਰ ਭਾਰਤ ਦੇ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਇਲਾਕਿਆਂ 'ਚੋਂ ਇਕ ਹੈ। ਭੂਗੋਲਿਕ ਬਣਤਰ ਅਤੇ ਟੈਕਟੋਨਿਕ ਪਲੇਟਾਂ ਦੇ ਨੇੜੇ ਹੋਣ ਕਾਰਨ ਇਹ ਸੂਬਾ ਹਾਈ-ਰਿਸਕ ਕੈਟੇਗਰੀ ਯਾਨੀ 'ਸੀਸਮਿਕ ਜ਼ੋਨ-5' 'ਚ ਆਉਂਦਾ ਹੈ। ਇੱਥੇ ਸਾਲ ਭਰ ਹਲਕੇ ਤੋਂ ਦਰਮਿਆਨੇ ਝਟਕੇ ਲੱਗਦੇ ਰਹਿੰਦੇ ਹਨ। ਇਸ ਖੇਤਰ ਦਾ ਇਤਿਹਾਸ ਵੀ ਵੱਡੇ ਭੂਚਾਲਾਂ ਦਾ ਰਿਹਾ ਹੈ, ਜਿਸ 'ਚ 1897 ਦਾ ਸ਼ਿਲਾਂਗ ਪਲੈਟੋ ਭੂਚਾਲ ਅਤੇ 1950 ਦਾ ਮਹਾਨ ਅਸਾਮ ਭੂਚਾਲ ਸ਼ਾਮਲ ਹਨ, ਜਿਨ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ।

ਹਾਲ ਹੀ 'ਚ ਆਏ ਕਈ ਭੂਚਾਲ

ਦੱਸ ਦੇਈਏ ਕਿ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਜਿਵੇਂ ਨਾਗਾਲੈਂਡ, ਮਨੀਪੁਰ ਅਤੇ ਅਰੁਣਾਚਲ ਪ੍ਰਦੇਸ਼ 'ਚ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਭੂਚਾਲ ਦਰਜ ਕੀਤੇ ਜਾ ਰਹੇ ਹਨ। ਇਕੱਲੇ ਮੇਘਾਲਿਆ ਦੇ ਵੈਸਟ ਖਾਸੀ ਹਿਲਜ਼ 'ਚ ਹੀ ਇਸੇ ਮਹੀਨੇ 14 ਮਈ ਨੂੰ 2.7 ਤੀਬਰਤਾ ਅਤੇ ਮਾਰਚ ਮਹੀਨੇ 'ਚ 3.4 ਅਤੇ 2.9 ਤੀਬਰਤਾ ਦੇ ਭੂਚਾਲ ਆ ਚੁੱਕੇ ਹਨ। ਮਾਹਰਾਂ ਮੁਤਾਬਕ ਇਸ ਖੇਤਰ ਦੀ ਟੈਕਟੋਨਿਕ ਹਲਚਲ ਨੂੰ ਦੇਖਦੇ ਹੋਏ ਭੂਚਾਲ ਪ੍ਰਤੀ ਜਾਗਰੂਕਤਾ ਅਤੇ ਸੁਰੱਖਿਅਤ ਬੁਨਿਆਦੀ ਢਾਂਚਾ ਜ਼ਰੂਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget