Delhi Earthquake: ਦਿੱਲੀ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.6 ਸੀ। ਉੱਤਰੀ ਦਿੱਲੀ ਦੇ ਲੋਕਾਂ ਨੇ ਦੁਪਹਿਰ 3.36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ ਕੇਂਦਰ ਉੱਤਰੀ ਦਿੱਲੀ ਵਿੱਚ ਜ਼ਮੀਨੀ ਸਤਹ ਤੋਂ 10 ਕਿਲੋਮੀਟਰ ਹੇਠਾਂ ਸੀ।


ਇਸ ਤੋਂ ਕੁਝ ਦਿਨ ਪਹਿਲਾਂ ਪੱਛਮੀ ਨੇਪਾਲ ਵਿੱਚ 5.6 ਤੀਬਰਤਾ ਦਾ ਭੂਚਾਲ ਆਇਆ ਸੀ। ਜਿਸ ਤੋਂ ਬਾਅਦ ਦਿੱਲੀ ਐਨਸੀਆਰ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।