ਪੜਚੋਲ ਕਰੋ
Advertisement
Earthquake In Nashik : ਮਹਾਰਾਸ਼ਟਰ ਦੇ ਨਾਸਿਕ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 3.6 ਤੀਬਰਤਾ
Earthquake In Nashik : ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ (23 ਨਵੰਬਰ) ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ। ਅੱਜ ਤੜਕੇ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Earthquake In Nashik : ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ (23 ਨਵੰਬਰ) ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.6 ਮਾਪੀ ਗਈ ਹੈ। ਅੱਜ ਤੜਕੇ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਨਾਸਿਕ ਤੋਂ 89 ਕਿਲੋਮੀਟਰ ਪੱਛਮ ਵੱਲ ਦੱਸਿਆ ਜਾ ਰਿਹਾ ਹੈ, ਜੋ ਜ਼ਮੀਨ ਤੋਂ 5 ਕਿਲੋਮੀਟਰ ਡੂੰਘਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਜਿਸ ਸਮੇਂ ਭੂਚਾਲ ਆਇਆ, ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰਾਂ 'ਚ ਸੁੱਤੇ ਹੋਏ ਸਨ। ਨੀਂਦ ਵਿੱਚ ਹੋਣ ਕਾਰਨ ਲੋਕਾਂ ਨੂੰ ਇਸ ਦਾ ਬਹੁਤਾ ਅਹਿਸਾਸ ਨਹੀਂ ਹੋਇਆ। ਕੁਝ ਇਲਾਕਿਆਂ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਜ਼ਰੂਰ ਮਹਿਸੂਸ ਕੀਤੇ। ਪਿਛਲੇ ਕੁਝ ਸਾਲਾਂ ਵਿੱਚ ਭੂਚਾਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।
ਇੱਕ ਦਿਨ ਪਹਿਲਾਂ ਵੀ ਮਹਿਸੂਸ ਕੀਤੇ ਗਏ ਸਨ ਭੂਚਾਲ ਦੇ ਝਟਕੇ
ਜਿਸ ਸਮੇਂ ਭੂਚਾਲ ਆਇਆ, ਉਸ ਸਮੇਂ ਜ਼ਿਆਦਾਤਰ ਲੋਕ ਆਪਣੇ ਘਰਾਂ 'ਚ ਸੁੱਤੇ ਹੋਏ ਸਨ। ਨੀਂਦ ਵਿੱਚ ਹੋਣ ਕਾਰਨ ਲੋਕਾਂ ਨੂੰ ਇਸ ਦਾ ਬਹੁਤਾ ਅਹਿਸਾਸ ਨਹੀਂ ਹੋਇਆ। ਕੁਝ ਇਲਾਕਿਆਂ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਜ਼ਰੂਰ ਮਹਿਸੂਸ ਕੀਤੇ। ਪਿਛਲੇ ਕੁਝ ਸਾਲਾਂ ਵਿੱਚ ਭੂਚਾਲ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਇੰਡੋਨੇਸ਼ੀਆ ਵਿੱਚ ਆਏ ਭੂਚਾਲ ਕਾਰਨ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ।
ਇੱਕ ਦਿਨ ਪਹਿਲਾਂ ਵੀ ਮਹਿਸੂਸ ਕੀਤੇ ਗਏ ਸਨ ਭੂਚਾਲ ਦੇ ਝਟਕੇ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲੱਦਾਖ ਦੇ ਕਾਰਗਿਲ 'ਚ ਵੀ 4.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਸਵੇਰੇ 10.5 ਮਿੰਟ 'ਤੇ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਕਾਰਗਿਲ ਤੋਂ 191 ਕਿਲੋਮੀਟਰ ਉੱਤਰ ਵਿੱਚ ਸੀ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੂਜੇ ਪਾਸੇ 12 ਨਵੰਬਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕਿਆਂ ਨੇ ਧਰਤੀ ਨੂੰ ਹਿਲਾ ਕੇ ਰੱਖ ਦਿੱਤਾ। ਭੂਚਾਲ ਦੇ ਇਹ ਝਟਕੇ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਸ਼ਾਮ 7.57 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਮਾਪੀ ਗਈ। ਭੂਚਾਲ ਦਾ ਕੇਂਦਰ ਨੇਪਾਲ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਇਸ ਤੋਂ ਤਿੰਨ ਦਿਨ ਪਹਿਲਾਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦਾ ਕੇਂਦਰ ਨੇਪਾਲ ਸੀ।
ਭੂਚਾਲ ਦਾ ਕਾਰਨ ?
ਦਰਅਸਲ, ਭੂਚਾਲ ਆਉਣ ਦਾ ਮੁੱਖ ਕਾਰਨ ਧਰਤੀ ਦੇ ਅੰਦਰ ਪਲੇਟਾਂ ਦਾ ਟਕਰਾਉਣਾ ਹੈ। ਧਰਤੀ ਦੇ ਅੰਦਰ ਸੱਤ ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਦੋਂ ਇਹ ਪਲੇਟਾਂ ਕਿਸੇ ਥਾਂ 'ਤੇ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ, ਤਾਂ ਉੱਥੇ ਇੱਕ ਫਾਲਟ ਲਾਈਨ ਜ਼ੋਨ ਬਣ ਜਾਂਦਾ ਹੈ ਅਤੇ ਸਤ੍ਹਾ ਦੇ ਕੋਨੇ ਫੋਲਡ ਹੋ ਜਾਂਦੇ ਹਨ। ਸਤ੍ਹਾ ਦੇ ਕੋਨੇ ਦੇ ਝੁਕਣ ਕਾਰਨ, ਉਸ ਥਾਂ 'ਤੇ ਦਬਾਅ ਬਣ ਜਾਂਦਾ ਹੈ ਅਤੇ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੇ ਟੁੱਟਣ ਨਾਲ ਅੰਦਰਲੀ ਊਰਜਾ ਬਾਹਰ ਨਿਕਲਣ ਦਾ ਰਸਤਾ ਲੱਭ ਲੈਂਦੀ ਹੈ, ਜਿਸ ਕਾਰਨ ਧਰਤੀ ਹਿੱਲਦੀ ਹੈ, ਜਿਸ ਨੂੰ ਆਮ ਭਾਸ਼ਾ ਵਿੱਚ ਭੂਚਾਲ ਕਿਹਾ ਜਾਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement