Gujarat Earthquake : ਗੁਜਰਾਤ 'ਚ ਲੱਗੇ ਭੂਚਾਲ ਦੇ ਝਟਕੇ, ਰਿਐਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3
Gujarat Earthquake : ਗੁਜਰਾਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਐਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ।
ਦੱਸ ਦੇਈਏ ਕਿ ਇੱਥੇ ਕੁਝ ਦਿਨਾਂ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਪਿਛਲੇ ਬੁੱਧਵਾਰ ਯਾਨੀ 22 ਫਰਵਰੀ ਨੂੰ ਦਿੱਲੀ ਤੋਂ ਲੈ ਕੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਇੱਥੋਂ ਤੱਕ ਕਿ ਨੇਪਾਲ ਵਿੱਚ ਵੀ ਇਸ ਦੇ ਝਟਕੇ ਇੱਕ ਵਾਰ ਫਿਰ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਇਸ ਦਾ ਕੇਂਦਰ ਨੇਪਾਲ ਦੇ ਜੁਮਲਾ ਤੋਂ ਲਗਭਗ 70 ਕਿਲੋਮੀਟਰ ਦੂਰ ਸੀ। ਹਾਲਾਂਕਿ, ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਝਟਕੇ ਬਹੁਤ ਹਲਕੇ ਸਨ। ਕਿਧਰੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ : ਹੁਣ ਗਾਹਕ ਇਨ੍ਹਾਂ ਦੋ ਬੈਂਕਾਂ ਤੋਂ ਸਿਰਫ 5000 ਰੁਪਏ ਤੱਕ ਹੀ ਕਢਵਾ ਸਕਣਗੇ, RBI ਨੇ 6 ਮਹੀਨਿਆਂ ਲਈ ਲਗਾਈ ਪਾਬੰਦੀ
Earthquake of Magnitude 4.3 occurred on Feb 26 2023, 15:21:12 IST, Lat: 24.61 & Long: 69.96, Depth: 10 Km ,Location: 270km NNW of Rajkot, Gujarat: National Center for Seismology pic.twitter.com/GUNgkJFVG7
— ANI (@ANI) February 26, 2023
ਦੂਜੇ ਪਾਸੇ 22 ਫਰਵਰੀ ਨੂੰ ਦੁਪਹਿਰ 1.30 ਵਜੇ ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.4 ਮਾਪੀ ਗਈ। ਇੱਥੇ ਭੂਚਾਲ ਦਾ ਕੇਂਦਰ ਨੇਪਾਲ ਦੇ ਜੁਮਲਾ ਵਿੱਚ ਪਿਥੌਰਾਗੜ੍ਹ ਤੋਂ 143 ਕਿਲੋਮੀਟਰ ਦੂਰ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੂਰ ਸੀ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਹਾਲ ਦੇ ਦਿਨਾਂ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ।
ਕਰੀਬ ਦੋ ਹਫ਼ਤੇ ਪਹਿਲਾਂ ਵੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਵੀ ਭੂਚਾਲ ਦਾ ਕੇਂਦਰ ਨੇਪਾਲ ਵਿੱਚ ਜ਼ਮੀਨ ਦੇ 10 ਕਿਲੋਮੀਟਰ ਅੰਦਰ ਸੀ। ਨੇਪਾਲ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਭੂਚਾਲ ਦੇ ਝਟਕੇ ਆ ਰਹੇ ਹਨ। ਇਸ ਤੋਂ ਪਹਿਲਾਂ 24 ਜਨਵਰੀ ਨੂੰ ਨੇਪਾਲ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ ਸੀ। ਪਿਛਲੇ ਸਾਲ ਨਵੰਬਰ 'ਚ ਨੇਪਾਲ 'ਚ 6.3 ਤੀਬਰਤਾ ਦਾ ਭੂਚਾਲ ਦੇਖਿਆ ਗਿਆ ਸੀ।
ਇਸ ਮਹੀਨੇ ਦੀ ਸ਼ੁਰੂਆਤ 'ਚ ਵੀ ਆਇਆ ਸੀ ਭੂਚਾਲ
ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿਚ ਵੀ ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀ ਧਰਤੀ ਇਕ ਵਾਰ ਫਿਰ ਭੂਚਾਲ ਕਾਰਨ ਕੰਬ ਗਈ ਸੀ। ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.2 ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।