Earthquake: ਬੰਗਾਲ ਦਾ ਖਾੜੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਤੋਂ 10 ਕਿਲੋਮੀਟਰ ਡੂੰਘਾਈ ਵਿੱਚ ਸੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.4 ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਮੰਗਲਵਾਰ (20 ਮਈ, 2025) ਨੂੰ ਨੇਪਾਲ ਵਿੱਚ ਦੁਪਹਿਰ 1:44 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.9 ਦਰਜ ਕੀਤੀ ਗਈ।
ਮੱਧ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
20 ਮਈ ਨੂੰ ਭਾਰਤ ਦੇ ਦੋ ਹੋਰ ਰਾਜਾਂ, ਉਤਰਾਖੰਡ ਅਤੇ ਮੱਧ ਪ੍ਰਦੇਸ਼ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਐਨਸੀਐਸ ਦੇ ਅਨੁਸਾਰ, ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਦੁਪਹਿਰ 1:32 ਵਜੇ ਧਰਤੀ ਹਿੱਲੀ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.4 ਸੀ। ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਵਿੱਚ ਦੁਪਹਿਰ 1:12 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 2.5 ਸੀ।
ਨੇਪਾਲ ਵਿੱਚ ਭੂਚਾਲ ਦੇ ਝਟਕੇ
ਨੇਪਾਲ ਦੇ ਕਾਸਕੀ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ ਨੂੰ 4.7 ਤੀਬਰਤਾ ਦਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਕਾਠਮੰਡੂ ਤੋਂ ਲਗਭਗ 250 ਕਿਲੋਮੀਟਰ ਦੂਰ ਕਾਸਕੀ ਜ਼ਿਲ੍ਹੇ ਦੇ ਸਿਨੁਵਾ ਖੇਤਰ ਵਿੱਚ ਸੀ। ਭੂਚਾਲ ਦੇ ਝਟਕੇ ਗੁਆਂਢੀ ਜ਼ਿਲ੍ਹਿਆਂ ਤਾਨਾਹੂ, ਪਰਬਤ ਅਤੇ ਬਾਗਲੁੰਗ ਵਿੱਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।