Earthquake: ਦਿੱਲੀ-ਐਨਸੀਆਰ ਅਤੇ ਯੂਪੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਨੇਪਾਲ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਹੈ।


ਤਿੰਨ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਭੂਚਾਲ ਆਇਆ ਹੈ। ਸ਼ੁੱਕਰਵਾਰ ਰਾਤ ਕਰੀਬ 11:30 ਵਜੇ 6.4 ਤੀਬਰਤਾ ਦਾ ਭੂਚਾਲ ਆਇਆ। ਇਸ ਦਾ ਕੇਂਦਰ ਨੇਪਾਲ ਸੀ ਅਤੇ ਇਸ ਦੇ ਝਟਕੇ ਦਿੱਲੀ ਤੱਕ ਮਹਿਸੂਸ ਕੀਤੇ ਗਏ।






ਦੱਸ ਦਈਏ ਕਿ ਸ਼ੁੱਕਰਵਾਰ ਨੂੰ ਆਏ ਇਸ ਭੂਚਾਲ 'ਚ 157 ਲੋਕਾਂ ਦੀ ਜਾਨ ਚਲੀ ਗਈ ਅਤੇ ਸੈਂਕੜੇ ਘਰ ਤਬਾਹ ਹੋ ਗਏ। ਨੇਪਾਲ ਵਿੱਚ 2015 ਵਿੱਚ 7.8 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਤੋਂ ਬਾਅਦ ਆਏ ਝਟਕਿਆਂ ਕਾਰਨ ਲਗਭਗ 9000 ਲੋਕਾਂ ਦੀ ਮੌਤ ਹੋ ਗਈ ਅਤੇ 22 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ।


ਭੂਚਾਲ ਆਉਣ 'ਤੇ ਕੀ ਕਰਨਾ ਹੈ?


ਜ਼ਿਕਰ ਕਰ ਦਈਏ ਕਿ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਭੂਚਾਲ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੇ ਮੁਤਾਬਕ ਜੇਕਰ ਤੁਹਾਨੂੰ ਝਟਕਾ ਲੱਗੇ ਤਾਂ ਘਬਰਾਓ ਨਾ, ਸ਼ਾਂਤ ਰਹੋ ਅਤੇ ਮੇਜ਼ ਦੇ ਹੇਠਾਂ ਜਾਓ। ਆਪਣੇ ਸਿਰ ਨੂੰ ਇੱਕ ਹੱਥ ਨਾਲ ਢੱਕੋ ਅਤੇ ਮੇਜ਼ ਨੂੰ ਉਦੋਂ ਤੱਕ ਫੜੋ ਜਦੋਂ ਤੱਕ ਹਿੱਲਣਾ ਬੰਦ ਨਾ ਹੋ ਜਾਵੇ।



ਇਹ ਵੀ ਪੜ੍ਹੋ: Punjab News: ਆਪ ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਮਜੀਠੀਆ ਦਾ ਤੰਜ, ਕਿਹਾ-ਚਿੰਤਾ ਨਾ ਕਰੋ ਲਾਲਾ ਜੀ...ਸਾਰੇ ਫੜ੍ਹੇ ਜਾਣਗੇ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।