Earthquake: ਨਵੇਂ ਸਾਲ ਦੇ ਪਹਿਲੇ ਦਿਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ 'ਚ 3.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਜਿਸ ਦੇ ਨਾਲ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਝਟਕੇ ਮਹਿਸੂਸ ਕੀਤੇ ਗਏ।
ਦੇਰ ਰਾਤ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ, ਜਦੋਂ ਭੂਚਾਲ ਆਇਆ। ਭੂਚਾਲ ਦਾ ਕੇਂਦਰ ਝੱਜਰ (ਹਰਿਆਣਾ) ਦੱਸਿਆ ਜਾ ਰਿਹਾ ਹੈ। ਫਿਲਹਾਲ ਭੂਚਾਲ 'ਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਦਿੱਲੀ ਵਿੱਚ ਪਿਛਲੇ ਕੁਝ ਮਹੀਨਿਆਂ ਵਿੱਚ ਕਈ ਭੂਚਾਲ ਆ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :