ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ। ਸਵੇਰ ਕਰੀਬ ਚਾਰ ਵੱਜ ਕੇ 5 ਮਿੰਟ 'ਤੇ ਦਿੱਲੀ ਐਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਫਿਲਹਾਲ ਕਿਸੇ ਦੇ ਜਾਨ ਮਾਲ ਦੀ ਹਾਨੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।


ਆਰਾਮ ਫਰਮਾਉਣ ਮਨਾਲੀ ਗਏ ਸੰਨੀ ਦਿਓਲ ਕੋਰੋਨਾ ਦਾ ਸ਼ਿਕਾਰ


ਦਿੱਲੀ-ਐਨਸੀਆਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 2.7 ਮਾਪੀ ਗਈ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਭੂਚਾਲ ਦਾ ਕੇਂਦਰ ਸੀ। ਭੂਚਾਲ ਆਉਣ ਤੋਂ ਬਾਅਦ ਕਈ ਲੋਕ ਆਪਣੇ ਘਰਾਂ 'ਚੋਂ ਨਿੱਕਲ ਗਏ।


ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ