Earthquake : ਚੌਥੀ ਵਾਰ ਹਿੱਲਿਆ ਉੱਤਰ ਭਾਰਤ, ਮੁੜ ਲੱਗੇ ਭੂਚਾਲ ਦੇ ਝਟਕੇ, ਹਰਿਆਣਾ ਦਾ ਇਹ ਸ਼ਹਿਰ ਬਣਿਆ ਕੇਂਦਰ
Earthquake Haryana : ਹਰਿਆਣਾ 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ
ਹਰਿਆਣਾ ( Haryana ) 'ਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸਵੇਰੇ 3.57 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਜ਼ਿਆਦਾਤਰ ਲੋਕ ਇਸ ਨੂੰ ਮਹਿਸੂਸ ਨਹੀਂ ਕਰ ਸਕੇ। ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਲੋਕ ਆਪਣੇ ਘਰਾਂ 'ਚ ਸੁੱਤੇ ਹੋਏ ਸਨ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ 'ਚ ਸੀ। ਇਸ ਮਹੀਨੇ ਦੀ ਸ਼ੁਰੂਆਤ 'ਚ 6 ਜੂਨ ਨੂੰ ਹਰਿਆਣਾ ਦੇ ਝੱਜਰ 'ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.5 ਮਾਪੀ ਗਈ ਸੀ।
ਇੱਕ ਮਹੀਨੇ ਵਿੱਚ ਚੌਥੀ ਵਾਰ ਉੱਤਰੀ ਭਾਰਤ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਵਿੱਚੋਂ 2 ਵਾਰ ਕੇਂਦਰ ਜੰਮੂ ਕਸ਼ਮੀਰ ਅਤੇ ਇੱਕ ਵਾਰ ਲੇਹ ਲੱਦਾਖ ਸੀ। ਇਸ ਵਾਰ ਕੇਂਦਰ ਹਰਿਆਣਾ ਦਾ ਰੋਹਤਕ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੇ ਨਾਲ-ਨਾਲ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਇਸ ਭੂਚਾਲ (Earthquake) ਦੀ ਤੀਬਰਤਾ 3.2 ਸੀ। ਇਹ ਭੂਚਾਲ ਸਵੇਰੇ 3.57 ਵਜੇ ਮਹਿਸੂਸ ਕੀਤਾ ਗਿਆ। ਜਿਸ ਦਾ ਅਕਸ਼ਾਂਸ਼ 29.12, ਲੰਬਕਾਰ 76.35 ਅਤੇ ਡੂੰਘਾਈ 10 ਕਿਲੋਮੀਟਰ ਸੀ। ਇਸ ਦਾ ਕੇਂਦਰ ਹਰਿਆਣਾ ਦੇ ਰੋਹਤਕ ਤੋਂ 35 ਕਿਲੋਮੀਟਰ ਉੱਤਰ-ਪੱਛਮ ਵੱਲ ਸੀ। ਭੂਚਾਲ ਦੇ ਝਟਕੇ ਸਵੇਰੇ ਉਦੋਂ ਆਏ, ਜਦੋਂ ਲੋਕ ਸੁੱਤੇ ਪਏ ਸਨ। ਜੇਕਰ ਇਸ ਦੀ ਤੀਬਰਤਾ ਜ਼ਿਆਦਾ ਹੁੰਦੀ ਤਾਂ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।