EC show cause notice to AAP: ਚੋਣ ਕਮਿਸ਼ਨ ਨੇ 'ਆਪ' ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਜਾਣੋ ਕਾਰਨ
EC show cause notice to AAP: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਦਾ ਜਵਾਬ 16 ਨਵੰਬਰ ਤੱਕ ਦੇਣ ਲਈ ਕਿਹਾ ਹੈ।
Delhi News: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸੋਸ਼ਲ ਮੀਡੀਆ 'ਤੇ ਪੀਐਮ ਮੋਦੀ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਨੇ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਦਾ ਜਵਾਬ 16 ਨਵੰਬਰ ਤੱਕ ਦੇਣ ਲਈ ਕਿਹਾ ਹੈ।ਇਹ ਨੋਟਿਸ ਆਮ ਆਦਮੀ ਪਾਰਟੀ ਦੀ ਨੈਸ਼ਨਲ ਕਾਨਫਰੰਸ ਨੂੰ ਜਾਰੀ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਆਪ' ਦੇ ਕੌਮੀ ਕਨਵੀਨਰ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।
ਭਾਜਪਾ ਨੇ ਕੀਤਾ ਸੀ ਚੋਣ ਕਮਿਸ਼ਨ ਦਾ ਰੁੱਖ
10 ਨਵੰਬਰ ਨੂੰ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ ਕੋਲ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਸਵੀਕਾਰਨਯੋਗ ਅਤੇ ਅਨੈਤਿਕ ਵੀਡੀਓ ਕਲਿੱਪਾਂ ਪੋਸਟ ਕਰਨ ਲਈ 'ਆਪ' ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ।
ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਅਗਲੇ ਦਿਨ ਪਾਰਟੀ ਨੇ ਅਡਾਨੀ ਅਤੇ ਮੋਦੀ ਦੀ ਤਸਵੀਰ ਸਾਂਝੀ ਕਰਦਿਆਂ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਉਦਯੋਗਪਤੀਆਂ ਲਈ ਕੰਮ ਕਰਦੇ ਹਨ ਨਾ ਕਿ ਲੋਕਾਂ ਲਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
EC issues show-cause notice to AAP for alleged disparaging remarks against PM Modi on social media
— Press Trust of India (@PTI_News) November 14, 2023
ਇਹ ਵੀ ਪੜ੍ਹੋ: Khalastani: ਕੈਨੇਡਾ 'ਚ ਦੀਵਾਲੀ ਮਨਾ ਰਹੇ ਹਿੰਦੂਆਂ ‘ਤੇ ਖਾਲਿਸਤਾਨੀਆਂ ਨੇ ਕੀਤਾ ਪਥਰਾਅ ਅਤੇ ਸੁੱਟਿਆ ਕੂੜਾ, ਦੇਖੋ ਵੀਡੀਓ