ਨਵੀਂ ਦਿੱਲੀ: ਵਿੱਤ ਮੰਤਰਾਲੇ ਦੇ ਪ੍ਰਮੁੱਖ ਆਰਥਿਕ ਸਲਾਹਕਾਰ ਸੰਜੀਵ ਸਨਿਆਲ ਨੇ ਮਹਾਤਮਾ ਗਾਂਧੀ ਬਾਰੇ ਵੱਡਾ ਬਿਆਨ ਦਿੱਤਾ ਹੈ। ਇਸ ਬਿਆਨ ਤੋਂ ਬਾਅਦ ਉਹ ਵਿਵਾਦਾਂ 'ਚ ਘਿਰੇ ਦਿਖਾਈ ਦੇ ਰਹੇ ਹਨ। ਸੰਜੀਵ ਸਾਨਿਆਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸ਼ਹੀਦ ਭਗਤ ਸਿੰਘ ਅਤੇ ਬਾਕੀ ਇਨਕਲਾਬੀਆਂ ਨੂੰ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਨਹੀਂ ਕੀਤੀ।
ਬੁੱਧਵਾਰ ਨੂੰ ਗੁਜਰਾਤ ਯੂਨੀਵਰਸਿਟੀ 'ਚ ਹੋਏ ਇੱਕ ਪ੍ਰੋਗਰਾਮ 'ਚ ਸੰਜੀਵ ਸਨਿਆਲ ਨੇ ਹਿੱਸਾ ਲਿਆ। ਇਸ ਦੌਰਾਨ ਸੰਜੀਵ ਸਨਿਆਲ ਨੇ ਕਿਹਾ, “ਭਾਰਤ ਦੀ ਆਜ਼ਾਦੀ 'ਚ ਇਨਕਲਾਬੀਆਂ ਦੀ ਕਹਾਣੀ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ 'ਚ ਇਨਕਲਾਬੀਆਂ ਦੇ ਯੋਗਦਾਨ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਲੋੜ ਹੈ।
ਸੰਜੀਵ ਸਨਿਆਲ
ਸੰਜੀਵ ਸਨਿਆਲ ਨੇ ਕਿਹਾ, "ਮਹਾਤਮਾ ਗਾਂਧੀ ਭਗਤ ਸਿੰਘ ਅਤੇ ਹੋਰ ਇਨਕਲਾਬੀਆਂ ਨੂੰ ਫਾਂਸੀ ਤੋਂ ਬਚਾਉਣ ਵਿੱਚ ਸਫਲ ਨਹੀਂ ਹੋਏ ਹੋਣਗੇ। ਇਹ ਕਹਿਣਾ ਮੁਸ਼ਕਲ ਹੈ ਕਿਉਂਕਿ ਇਸ ਬਾਰੇ ਕੋਈ ਤੱਥ ਮੌਜੂਦ ਨਹੀਂ ਹਨ।" ਮਹਾਤਮਾ ਗਾਂਧੀ ਨੇ ਉਸ ਸਮੇਂ ਦੌਰਾਨ ਆਪਣੀ ਪੂਰੀ ਕੋਸ਼ਿਸ਼ ਨਹੀਂ ਕੀਤੀ।