ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ FIR ਸਥਾਨਕ ਅਦਾਲਤ ਦੇ ਨਿਰਦੇਸ਼ ਤੋਂ ਬਾਅਦ, ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (Economic Offences Wing-EOW) ਨੇ ਕਮੇਟੀ ਨੂੰ 65 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਮਗਰੋਂ ਕੀਤੀ ਹੈ।


ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ EOW ਨੇ ਸਿਰਸਾ ਖਿਲਾਫ ਅਦਾਲਤ ਦੇ ਨਿਰਦੇਸ਼ ਮਿਲਣ ਤੋਂ ਬਾਅਦ ਐਫਆਈਆਰ ਦਰਜ ਕਰਵਾਈ ਸੀ ਤੇ ਜਾਂਚ ਚੱਲ ਰਹੀ ਹੈ।

EOW ਦੇ ਸੂਤਰਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੁਪਿੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਸਿਰਸਾ, ਜੋ 2013 ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ ਸੀ, ਨੇ ਜਨਤਕ ਫੰਡਾਂ ਦਾ ਗਲਤ ਇਸਤਮਾਲ ਕਰਕੇ 65,99,729 ਰੁਪਏ ਦੀ ਰਕਮ ਦਾ ਨੁਕਸਾਨ ਕੀਤਾ ਹੈ।