ਪਾਨੀਪਤ: ਇੱਥੋਂ ਦੀ ਸਮਾਲਖਾ ਵਿਧਾਨਸਭਾ ਤੋਂ ਕਾਂਗਰਸ ਵਿਧਾਇਕ ਧਰਮ ਸਿੰਘ ਛੋਕਰ ਦੇ ਘਰ ਤੇ ਹੋਰ ਟਿਕਾਣਿਆਂ 'ਤੇ ਈਡੀ ਤੇ ਆਮਦਨ ਕਰ ਵਿਭਾਗ ਵੱਲੋਂ ਰੇਡ ਕੀਤੀ ਗਈ। ਸਵੇਰ ਛੇ ਵਜੇ ਵਿਧਾਇਕ ਦੇ ਘਰ ਰੇਡ ਕੀਤੀ ਗਈ।


ਇਸ ਤੋਂ ਇਲਾਵਾ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਅਤੇ ਸਾਲੇ ਦੇ ਘਰ ਵੀ ਰੇਡ ਹੋਈ। ਦੱਸਿਆ ਜਾ ਰਿਹਾ ਕਿ ਟੈਕਸ ਚੋਰੀ ਦੀ ਸੰਭਾਵਨਾ ਦੇ ਚੱਲਦਿਆਂ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਦਰਅਸਲ ਜ਼ਮੀਨ ਖਰੀਦਣ ਦੇ ਮਾਮਲੇ 'ਚ ਗੜਬੜੀ ਦੇ ਇਲਜ਼ਾਮ ਹਨ। 


 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904