Amanatullah Khan Arrested: ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ, ED ਨੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਕੀਤਾ ਗ੍ਰਿਫਤਾਰ
MLA Amanatullah Khan: ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਵੱਧਦੀ ਹੋਈ ਨਜ਼ਰ ਆ ਰਹੀਆਂ ਹਨ। ਜੀ ਹਾਂ ਆਪ ਦੇ ਇੱਕ ਹੋਰ ਵਿਧਾਇਕ ਅਮਾਨਤੁੱਲਾ ਖਾਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ।
Amanatullah Khan Arrested: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ED ਨੇ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਵਕਫ਼ ਬੋਰਡ ਨਿਯੁਕਤੀ ਘੁਟਾਲੇ ਵਿੱਚ ਪੀਐਮਐਲਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਕਰੀਬ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਵੀਰਵਾਰ ਯਾਨੀਕਿ ਅੱਜ 18 ਅਪ੍ਰੈਲ ਨੂੰ ਵਿਧਾਇਕ ਅਮਾਨਤੁੱਲਾ ਖਾਨ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋਏ।
ਵਕਫ਼ ਬੋਰਡ ਨਿਯੁਕਤੀ ਘੁਟਾਲੇ ਵਿੱਚ ਗ੍ਰਿਫ਼ਤਾਰ
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ 'ਤੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਵਜੋਂ 32 ਲੋਕਾਂ ਦੀ ਗੈਰ-ਕਾਨੂੰਨੀ ਭਰਤੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਉਸ ਨੇ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਨਾਜਾਇਜ਼ ਤੌਰ 'ਤੇ ਕਿਰਾਏ 'ਤੇ ਦਿੱਤਾ ਹੋਇਆ ਹੈ। ਇਹ ਵੀ ਦੋਸ਼ ਹੈ ਕਿ ਉਸ ਨੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀਈਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ।
ਸੰਜੇ ਸਿੰਘ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਉਨ੍ਹਾਂ ਦੇ ਘਰ ਜਾ ਰਹੇ ਹਨ। ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, ''ਮੋਦੀ ਸਰਕਾਰ ਪੂਰੀ ਤਰ੍ਹਾਂ ਆਪ੍ਰੇਸ਼ਨ ਲੋਟਸ 'ਚ ਲੱਗੀ ਹੋਈ ਹੈ। ਝੂਠੇ ਕੇਸ ਬਣਾ ਕੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਅਮਾਨਤੁੱਲਾ ਖਾਨ ਖਿਲਾਫ ਬੇਬੁਨਿਆਦ ਕੇਸ ਬਣਾਇਆ ਗਿਆ। ਤਾਨਾਸ਼ਾਹੀ ਜਲਦੀ ਖਤਮ ਹੋ ਜਾਵੇਗੀ। "ਮੈਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਜਾ ਰਿਹਾ ਹਾਂ।"
मोदी सरकार ऑपरेशन लोटस पूरी तरह जुट गई है मंत्रियों विधायकों पर फर्जी मामले बनाकर उनको गिरफ़्तार किया जा रहा है।@KhanAmanatullah के विरुद्ध बेबुनियाद मामला बनाकर ED द्वारा ने उनको गिरफ़्तार करने की तैयारी की जा रही है।
— Sanjay Singh AAP (@SanjayAzadSln) April 18, 2024
तानाशाही का अंत जल्द होगा।
मैं उनके परिवार से मिलने जा रहा…
ਇਸ ਮਾਮਲੇ 'ਚ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਸਤੰਬਰ 2022 'ਚ ਅਮਾਨਤੁੱਲਾ ਖਾਨ ਤੋਂ ਪੁੱਛਗਿੱਛ ਕੀਤੀ ਸੀ। ਇਸ ਦੇ ਆਧਾਰ 'ਤੇ ਏਸੀਬੀ ਨੇ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ, ਜਿੱਥੋਂ ਕਰੀਬ 24 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਤੋਂ ਇਲਾਵਾ ਦੋ ਨਾਜਾਇਜ਼ ਅਤੇ ਬਿਨਾਂ ਲਾਇਸੈਂਸੀ ਪਿਸਤੌਲ, ਕਾਰਤੂਸ ਅਤੇ ਅਸਲਾ ਵੀ ਬਰਾਮਦ ਕੀਤਾ ਗਿਆ ਹੈ।
ਇਸ ਤੋਂ ਬਾਅਦ ਅਮਾਨਤੁੱਲਾ ਖਿਲਾਫ ਸਬੂਤਾਂ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਬਾਅਦ ਵਿੱਚ ਅਮਾਨਤੁੱਲਾ ਨੂੰ 28 ਦਸੰਬਰ 2022 ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।