ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦਾ ਦਾਅਵਾ- ED ਨੇ ਮੇਰੇ PA ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ED ਨੇ ਮੇਰੇ PA ਨੂੰ ਗ੍ਰਿਫਤਾਰ ਕੀਤਾ ਹੈ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੀਏ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਹੈ। ਇੱਕ ਟਵੀਟ ਵਿੱਚ ਸਿਸੋਦੀਆ ਨੇ ਕਿਹਾ- ਉਨ੍ਹਾਂ ਨੇ ਝੂਠੀ ਐਫਆਈਆਰ ਦੇ ਕੇ ਮੇਰੇ ਘਰ ਛਾਪਾ ਮਾਰਿਆ, ਬੈਂਕ ਲਾਕਰਾਂ ਦੀ ਤਲਾਸ਼ੀ ਲਈ, ਮੇਰੇ ਪਿੰਡ ਵਿੱਚ ਜਾਂਚ ਕੀਤੀ ਪਰ ਮੇਰੇ ਵਿਰੁੱਧ ਕੁਝ ਨਹੀਂ ਮਿਲਿਆ, ਅੱਜ ਉਨ੍ਹਾਂ ਨੇ ਮੇਰੇ ਪੀਏ ਦੇ ਘਰ 'ਤੇ ਈਡੀ ਨੇ ਛਾਪਾ ਮਾਰਿਆ ਅਤੇ ਉਥੇ ਵੀ ਕੁਝ ਨਹੀਂ ਮਿਲਿਆ ਤਾਂ ਹੁਣ ਉਹ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਜਪਾ ਵਾਲਿਓ! ਇਲੈਕਸ਼ਨ ਹਾਰਨ ਦਾ ਇੰਨਾ ਡਰ..
इन्होंने झूठी FIR कर मेरे घर रेड करवाई, बैंक लॉकर तलाश लिए, मेरे गाँव में जाँच कर ली लेकिन मेरे ख़िलाफ़ कहीं कुछ नहीं मिला
— Manish Sisodia (@msisodia) November 5, 2022
आज इन्होंने मेरे PA के घर पर ईडी की रेड करी वहाँ भी कुछ नहीं मिला तो अब उसको गिरफ़्तार कर के ले गये है.
भाजपा वालो! चुनाव में हार का इतना डर..
ਆਬਕਾਰੀ ਨੀਤੀ ਨੂੰ ਲੈ ਕੇ ਵਿਵਾਦ
ਦਿੱਲੀ ਦੀ ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਲਗਾਤਾਰ ਈਡੀ ਦੇ ਸ਼ਿਕੰਜੇ ਵਿੱਚ ਆ ਰਹੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆ ਵੀ ਘਿਰਦੇ ਨਜ਼ਰ ਆ ਰਹੇ ਹਨ। ਈਡੀ ਨੇ ਮਨੀਸ਼ ਸਿਸੋਦੀਆ ਦੇ ਕਰੀਬੀ ਸਮੀਰ ਮਹੇਂਦਰੂ ਨੂੰ ਗ੍ਰਿਫ਼ਤਾਰ ਕਰ ਕੇ ਦਾਅਵਾ ਕੀਤਾ ਹੈ ਕਿ ਨਵੀਂ ਆਬਕਾਰੀ ਨੀਤੀ ਦੀ ਬਦੌਲਤ ਸਮੀਰ ਨੇ 9 ਮਹੀਨਿਆਂ ਵਿੱਚ 50 ਕਰੋੜ ਦੀ ਕਮਾਈ ਕੀਤੀ ਹੈ।
ਈਡੀ ਨੇ ਕੋਰਟ ਵਿੱਚ ਦਲੀਲ ਦਿੱਤੀ ਕਿ ਸ਼ਰਾਬ ਦੀਆਂ ਕੀਮਤਾਂ ਤੈਅ ਕਰਨਾ, ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣਾ ਆਦਿ ਹੋਰ ਮਹੱਤਵਪੂਰਨ ਮਾਮਲਿਆਂ ਨੂੰ ਲੈ ਕੇ ਸਮੀਰ ਦੀ ਹਿਰਾਸਤ ਜ਼ਰੂਰੀ ਹੈ ਕਿਉਂਕਿ ਇਸ ਨਾਲ ਹੋਰ ਲੌਂੜੀਦਾ ਜਾਣਕਾਰੀ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਜਾਣਕਾਰੀ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਆਖ਼ਰ ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਕਿੰਨਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕੰਮ ਕਰਨ ਦੇ ਤਰੀਕੇ ਅਤੇ ਮਨੀ ਲਾਂਡ੍ਰਿੰਗ ਨਾਲ ਜੁੜੇ ਮਾਮਲਿਆਂ ਬਾਬਤ ਵੀ ਖ਼ੁਲਾਸਾ ਹੋ ਸਕਦਾ ਹੈ।