Arvind Kejriwal News: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਸੁਪਰੀਮ ਕੋਰਟ 'ਚ ਜਵਾਬ ਦਾਇਰ ਕੀਤਾ ਹੈ। ਈਡੀ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਕਿ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ’ਤੇ ਰੋਕ ਨਾ ਲਾਉਣ ਮਗਰੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।



9 ਵਾਰ ਭੇਜੇ ਗਏ ਸੀ ਸੰਮਨ 


ਦਿੱਲੀ ਦੀ ਤਿਹਾੜ ਜੇਲ 'ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਉਨ੍ਹਾਂ ਦੀ ਪਟੀਸ਼ਨ 'ਤੇ ਈ.ਡੀ. ਨੇ ਕਿਹਾ, ''ਅਰਵਿੰਦ ਕੇਜਰੀਵਾਲ ਪੁੱਛਗਿੱਛ ਤੋਂ ਬਚਣਾ ਚਾਹੁੰਦੇ ਸਨ, ਇਸ ਲਈ 9 ਵਾਰ ਸੰਮਨ ਭੇਜਣ ਤੋਂ ਬਾਅਦ ਵੀ ਉਹ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਪਰ ਇਹ ਉਸ ਨੂੰ ਕਾਨੂੰਨੀ ਪ੍ਰਕਿਰਿਆ ਤੋਂ ਨਹੀਂ ਬਚਾ ਸਕਦਾ ਹੈ, ਸ਼ਰਾਬ ਘੁਟਾਲੇ ਨਾਲ ਜੁੜੇ ਲੋਕਾਂ ਨੇ 170 ਮੋਬਾਈਲ ਫੋਨ ਬਦਲ ਦਿੱਤੇ ਜਾਂ ਨਸ਼ਟ ਕਰ ਦਿੱਤੇ।


ਈਡੀ ਸਿਰਫ਼ ਝੂਠ ਬੋਲਣ ਵਾਲੀ ਮਸ਼ੀਨ


ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ, "ਈਡੀ ਸਿਰਫ਼ ਝੂਠ ਬੋਲਣ ਵਾਲੀ ਮਸ਼ੀਨ ਹੈ ਅਤੇ ਭਾਜਪਾ ਦੀ ਸਿਆਸੀ ਸ਼ਾਖਾ ਵਾਂਗ ਕੰਮ ਕਰ ਰਹੀ ਹੈ। ਕੇਂਦਰੀ ਜਾਂਚ ਏਜੰਸੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਇਹ ਈਡੀ ਦੀ ਜਾਂਚ ਨਹੀਂ ਹੈ, ਪਰ ਭਾਜਪਾ ਜਾਂਚ ਕਰ ਰਹੀ ਹੈ ਅਤੇ ਇਸ ਵਿੱਚ ਰੁਕਾਵਟ ਪਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਦਾ ਕੰਮ ਮੁਸ਼ਕਿਲਾਂ ਪੈਂਦਾ ਕਰਨਾ ਚਾਹੁੰਦੀ ਹੈ"


ਦਿੱਲੀ ਹਾਈ ਕੋਰਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਉੱਥੇ ਵੀ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ 'ਚ ਆਪਣੀ ਪਟੀਸ਼ਨ 'ਚ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ 'ਤੇ ਵਿਰੋਧ ਜਤਾਇਆ ਸੀ ਅਤੇ ਕਿਹਾ ਸੀ, "ਗ੍ਰਿਫਤਾਰੀ ਇਸ ਲਈ ਕੀਤੀ ਗਈ ਹੈ ਕਿਉਂਕਿ ਲੋਕ ਸਭਾ ਚੋਣਾਂ ਨੇੜੇ ਹਨ। ਜੇਕਰ ਜ਼ਮਾਨਤ ਤੁਰੰਤ ਨਾ ਦਿੱਤੀ ਗਈ ਤਾਂ ਇਹ ਗਲਤ ਮਿਸਾਲ ਕਾਇਮ ਹੋਵੇਗੀ।"


ਈਡੀ ਨੇ 21 ਮਾਰਚ 2024 ਨੂੰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਤਿਹਾੜ ਜੇਲ 'ਚ ਬੰਦ ਹਨ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ ਯਾਨੀਕਿ 23 ਅਪ੍ਰੈਲ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।