Anil Ambani FEMA Case: ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਈਡੀ ਦੇ ਸਾਹਮਣੇ ਪੇਸ਼ ਹੋਈ ਅਤੇ ਆਪਣਾ ਬਿਆਨ ਦਰਜ ਕਰਵਾਇਆ। ਟੀਨਾ ਅੰਬਾਨੀ ਤੋਂ ਵਿਦੇਸ਼ੀ ਮੁਦਰਾ ਕਾਨੂੰਨ ਦੀ ਕਥਿਤ ਉਲੰਘਣਾ ਨਾਲ ਜੁੜੀ ਜਾਂਚ ਨੂੰ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੇ ਲਈ ਉਹ ਈਡੀ ਦਫ਼ਤਰ ਪਹੁੰਚੀ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਦੀ ਤਰਫੋਂ ਅਨਿਲ ਅੰਬਾਨੀ ਨੂੰ ਪੁੱਛਗਿੱਛ ਲਈ ਦੁਬਾਰਾ ਸੱਦਿਆ ਜਾ ਸਕਦਾ ਹੈ।


ਈਡੀ ਦੇ ਸਾਹਮਣੇ ਪੇਸ਼ ਹੋ ਸਕਦੇ ਅੰਬਾਨੀ


ਨਿਊਜ਼ ਏਜੰਸੀ ਏਐਨਆਈ ਨੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ, ਅਨਿਲ ਅੰਬਾਨੀ ਨੇ ਸੋਮਵਾਰ 3 ਜੁਲਾਈ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀਆਂ ਧਾਰਾਵਾਂ ਦੇ ਤਹਿਤ ਕੇਸ ਵਿੱਚ ਆਪਣਾ ਬਿਆਨ ਦਰਜ ਕਰਵਾਇਆ ਅਤੇ ਇਸ ਹਫਤੇ ਦੇ ਅਖੀਰ ਵਿੱਚ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਪਲ ਦੇ ਖਿਲਾਫ ਵਿਦੇਸ਼ਾਂ 'ਚ ਅਣਦੱਸੀ ਜਾਇਦਾਦ ਰੱਖਣ ਅਤੇ ਪੈਸੇ ਦੇ ਲੈਣ-ਦੇਣ ਨਾਲ ਸਬੰਧਤ ਜਾਂਚ ਹੋ ਰਹੀ ਹੈ।


ਇਹ ਵੀ ਪੜ੍ਹੋ: ਰੋਪੜ ਜੇਲ੍ਹ 'ਚ ਅੰਸਾਰੀ ਦੇ ਮੁੰਡੇ ਤੇ ਭਤੀਜੇ ਦੇ ਨਾਮ ਨਿਕਲੀ ਜ਼ਮੀਨ, ਕਿਸ ਨੇ ਕਰਵਾਈ ?


ਟੈਕਸ ਚੋਰੀ ਸਬੰਧੀ ਜਾਰੀ ਕੀਤਾ ਗਿਆ ਸੀ ਨੋਟਿਸ


ਅਨਿਲ ਅੰਬਾਨੀ ਯੈੱਸ ਬੈਂਕ ਦੇ ਪ੍ਰਮੋਟਰ ਰਾਣਾ ਕਪੂਰ ਅਤੇ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ 2020 ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਏ ਸਨ। ਪਿਛਲੇ ਸਾਲ ਅਗਸਤ ਵਿੱਚ ਆਮਦਨ ਕਰ ਵਿਭਾਗ ਨੇ ਦੋ ਸਵਿਸ ਬੈਂਕ ਖਾਤਿਆਂ ਵਿੱਚ ਜਮ੍ਹਾਂ 814 ਕਰੋੜ ਰੁਪਏ ਤੋਂ ਵੱਧ ਦੇ ਅਣਦੱਸੇ ਫੰਡਾਂ 'ਤੇ 420 ਕਰੋੜ ਰੁਪਏ ਦੀ ਟੈਕਸ ਚੋਰੀ ਲਈ ਕਾਲੇ ਧਨ ਵਿਰੋਧੀ ਕਾਨੂੰਨ ਦੇ ਤਹਿਤ ਅੰਬਾਨੀ ਨੂੰ ਨੋਟਿਸ ਜਾਰੀ ਕੀਤਾ ਸੀ। ਮਾਰਚ 'ਚ ਬੰਬੇ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਦੇ ਕਾਰਨ ਦੱਸੋ ਨੋਟਿਸ 'ਤੇ ਅੰਤਰਿਮ ਰੋਕ ਲਗਾਉਣ ਦਾ ਹੁਕਮ ਦਿੱਤਾ ਸੀ।


ਅਨਿਲ ਅੰਬਾਨੀ, ਜੋ ਕਿਸੇ ਸਮੇਂ ਦੇਸ਼ ਦੇ ਸਭ ਤੋਂ ਅਮੀਰ ਲੋਕਾਂ ਵਿੱਚੋਂ ਇੱਕ ਸਨ। ਉੱਥੇ ਹੀ ਪਿਛਲੇ ਕੁਝ ਸਾਲਾਂ ਤੋਂ ਆਪਣੀ ਕੁੱਲ ਜਾਇਦਾਦ ਵਿੱਚ ਲਗਾਤਾਰ ਗਿਰਾਵਟ ਦੇਖੀ ਗਈ ਹੈ ਅਤੇ ਉਹ ਬਹੁਤ ਵੱਡੇ ਕਰਜ਼ੇ ਵਿੱਚ ਹਨ। ਕੁਝ ਮਹੀਨੇ ਪਹਿਲਾਂ ਵਿਦੇਸ਼ 'ਚ ਹੋਈ ਸੁਣਵਾਈ ਦੌਰਾਨ ਅਨਿਲ ਅੰਬਾਨੀ ਨੇ ਆਪਣੀ ਜਾਇਦਾਦ ਨੂੰ ਜ਼ੀਰੋ ਕਰਾਰ ਦਿੱਤਾ ਸੀ, ਜਿਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ।


ਇਹ ਵੀ ਪੜ੍ਹੋ: Punjab News: ਹਰਦੀਪ ਨਿੱਝਰ ਦੇ ਕਤਲ ਮਗਰੋਂ ਭੜਕੇ ਖਾਲਿਸਤਾਨੀ, ਹੁਣ ਭਾਰਤੀ ਡਿਪਲੋਮੈਟ ਨਿਸ਼ਾਨੇ 'ਤੇ