Arvind Kejriwal: ਫਿਲਹਾਲ ਈਡੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਹੈ। ਉਸ ਦੇ ਘਰ ਦੀ ਤਲਾਸ਼ੀ ਅਤੇ ਪੁੱਛਗਿੱਛ ਜਾਰੀ ਹੈ। ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਅੱਜ ਗ੍ਰਿਫਤਾਰੀ ਤੋਂ ਰਾਹਤ ਨਹੀਂ ਮਿਲੀ। ਈਡੀ ਦੇ ਕਰੀਬ 6 ਤੋਂ 8 ਅਧਿਕਾਰੀ ਸੀਐਮ ਕੇਜਰੀਵਾਲ ਦੇ ਘਰ ਮੌਜੂਦ ਹਨ। ਕੇਜਰੀਵਾਲ ਦੇ ਘਰ ਦੇ ਬਾਹਰ ਡੀਸੀਪੀ ਨਾਰਥ ਵੀ ਆਪਣੀ ਫੋਰਸ ਨਾਲ ਮੌਜੂਦ ਹਨ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਦਿੱਲੀ ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸਾਰੇ ਰਸਤੇ ਬੰਦ ਕਰ ਦਿੱਤੇ ਹਨ।


ਇਸ ਦੇ ਨਾਲ ਹੀ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਕੇ 'ਤੇ ਪਹੁੰਚ ਕੇ ਨਾਅਰੇਬਾਜ਼ੀ ਕਰ ਰਹੇ ਹਨ। ਪੁਲਿਸ ਦੇ ਨਾਲ-ਨਾਲ ਹੁਣ ਅਰਧ ਸੈਨਿਕ ਬਲ ਵੀ ਮੌਕੇ 'ਤੇ ਪਹੁੰਚ ਗਏ ਹਨ। ਖਦਸ਼ਾ ਹੈ ਕਿ ਈਡੀ ਅੱਜ ਰਾਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਅੱਜ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 10ਵਾਂ ਸੰਮਨ ਭੇਜਿਆ ਹੈ। ਇਸ ਦੇ ਨਾਲ ਹੀ ਉਸ ਕੋਲੋਂ ਪੁੱਛਗਿੱਛ ਜਾਰੀ ਹੈ।


ਇਸ ਤੋਂ ਪਹਿਲਾਂ ਦਿਨ ਵਿੱਚ, ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੰਡਕਾਰੀ ਕਾਰਵਾਈ ਤੋਂ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੇ ਬੈਂਚ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਕੇਜਰੀਵਾਲ ਦੀ ਸੁਰੱਖਿਆ ਦੀ ਮੰਗ ਵਾਲੀ ਅਰਜ਼ੀ ਨੂੰ 22 ਅਪ੍ਰੈਲ ਨੂੰ ਅੱਗੇ ਵਿਚਾਰਨ ਲਈ ਸੂਚੀਬੱਧ ਕੀਤਾ ਹੈ। ਸੰਮਨ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਮੁੱਖ ਪਟੀਸ਼ਨ 'ਤੇ ਵੀ ਉਸੇ ਦਿਨ (22 ਅਪ੍ਰੈਲ) ਸੁਣਵਾਈ ਹੋਵੇਗੀ।


ਇਹ ਵੀ ਪੜ੍ਹੋ: Viral Video: ਹੋਲੀ ਦੇ ਰੰਗ ਉਡਾਉਂਦੇ ਹੋਏ ਸਟੰਟ ਕਰ ਰਹੀ ਸੀ ਕੁੜੀ, ਅਚਾਨਕ ਸਾੜੀ ਨੂੰ ਲੱਗ ਗਈ ਅੱਗ


ਬੈਂਚ ਨੇ ਕਿਹਾ ਕਿ ‘ਅਸੀਂ ਦੋਵਾਂ ਪੱਖਾਂ ਨੂੰ ਸੁਣ ਲਿਆ ਹੈ ਅਤੇ ਅਸੀਂ ਇਸ ਪੜਾਅ ‘ਤੇ (ਸੁਰੱਖਿਆ ਦੇਣ ਲਈ) ਝੁਕਦੇ ਨਹੀਂ ਹਾਂ। ਜਵਾਬ ਕਰਤਾ ਜਵਾਬ ਦਾਇਰ ਕਰਨ ਲਈ ਸੁਤੰਤਰ ਹੈ।’ ਅੰਤਰਿਮ ਰਾਹਤ ਲਈ ਅਰਜ਼ੀ ਕੇਜਰੀਵਾਲ ਦੀ ਉਸ ਪਟੀਸ਼ਨ ਦਾ ਹਿੱਸਾ ਹੈ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਸ ਨੂੰ ਪੁੱਛਗਿੱਛ ਲਈ ਜਾਰੀ ਕੀਤੇ ਗਏ ਸੰਮਨਾਂ ਨੂੰ ਚੁਣੌਤੀ ਦਿੱਤੀ ਗਈ ਸੀ। ਈਡੀ ਵੱਲੋਂ ਜਾਰੀ ਨੌਵੇਂ ਸੰਮਨ ਦੇ ਮੱਦੇਨਜ਼ਰ ਕੇਜਰੀਵਾਲ ਨੇ ਅਦਾਲਤ ਦਾ ਰੁਖ ਕੀਤਾ ਹੈ। ਨੌਵੇਂ ਸੰਮਨ ਵਿੱਚ ਕੇਜਰੀਵਾਲ ਨੂੰ ਵੀਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੁਣਵਾਈ ਦੌਰਾਨ ਕੇਜਰੀਵਾਲ ਦੇ ਸੀਨੀਅਰ ਵਕੀਲ ਨੇ ਅੱਜ ਲਈ ਜਾਰੀ ਸੰਮਨ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ।


ਇਹ ਵੀ ਪੜ੍ਹੋ: Viral News: ਲਾੜੀ ਨੇ ਖੇਡੀ ਬਲੈਕਮੇਲ ਦੀ ਖੇਡ, ਹੜੱਪੇ ਲੱਖਾਂ ਰੁਪਏ, ਲਾੜੇ ਦੇ ਉੱਡੇ ਹੋਸ਼