Excise Policy: ਈਡੀ ਦੀ ਟੀਮ ਨੇ ਦਿੱਲੀ ਵਿੱਚ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 6 ਰਾਜਾਂ 'ਚ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਬੈਂਗਲੁਰੂ, ਹੈਦਰਾਬਾਦ, ਨੇਲੋਰ, ਚੇੱਨਈ ਸਮੇਤ 40 ਤੋਂ ਵੱਧ ਟਿਕਾਣਿਆਂ 'ਤੇ ਛਾਪੇ ਮਾਰੇ ਜਾ ਰਹੇ ਹਨ। ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਵੀ ਤਲਾਸ਼ੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਦਿੱਲੀ ਦੀ ਨਵੀਂ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਈਡੀ ਨੇ ਪਹਿਲਾਂ ਵੀ ਕੀਤੀ ਸੀ ਛਾਪੇਮਾਰੀ
ਇਸ ਤੋਂ ਪਹਿਲਾਂ ਈਡੀ ਨੇ ਵੀ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਮਾਮਲੇ 'ਚ 6 ਸਤੰਬਰ ਨੂੰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਤੇਲੰਗਾਨਾ ਅਤੇ ਮਹਾਰਾਸ਼ਟਰ ਰਾਜਾਂ ਵਿੱਚ 30 ਟਿਕਾਣਿਆਂ 'ਤੇ ਛਾਪੇ ਮਾਰੇ ਸਨ।
ਭਾਜਪਾ ਦੇ ਆਪ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ
ਦੱਸ ਦੇਈਏ ਕਿ ਭਾਜਪਾ(BJP) ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ (AAP) 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਇਸ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ। ਉਸ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਭਾਜਪਾ 'ਤੇ ਹਮਲਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਲੋਕ ਦਿੱਲੀ ਦੇ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮਾਂ ਤੋਂ ਪ੍ਰੇਸ਼ਾਨ ਹਨ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਿਸੋਦੀਆ ਦਾ ਬਚਾਅ ਕਰਦੇ ਹੋਏ ਭਾਜਪਾ 'ਤੇ ਹਮਲਾ ਬੋਲਿਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।