Arvind kejriwal: ਅਰਵਿੰਦ ਕੇਜਰੀਵਾਲ ਨੂੰ ED ਨੇ ਨੋਟਿਸ ਭੇਜਿਆ ਹੈ ਅਤੇ 2 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਵਿੱਚ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।

Continues below advertisement


ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।


'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ 'ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।


ਇਹ ਵੀ ਪੜ੍ਹੋ: Kerala Bomb Blast: ਕੇਰਲ ਧਮਾਕੇ ਮਾਮਲੇ 'ਚ ਪੁਲਿਸ ਨੇ ਡੋਮਿਨਿਕ ਮਾਰਟਿਨ ਨੂੰ ਕੀਤਾ ਗ੍ਰਿਫਤਾਰ, UAPA ਸਮੇਤ ਇਨ੍ਹਾਂ ਧਾਰਾਵਾਂ ਤਹਿਤ ਮਾਮਲਾ ਹੋਇਆ ਦਰਜ