ਹੁਣ ਫਿਰ ਕਸੁੱਤੇ ਫਸੇ AAP ਆਗੂ ਸਤੇਂਦਰ ਜੈਨ, ED ਨੇ ਮੁੜ ਕੀਤਾ ਤਲਬ
ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਨੇਤਾ ਸਤੇਂਦਰ ਜੈਨ ਤੋਂ ਦਿੱਲੀ ਜਲ ਬੋਰਡ ਸੀਵਰੇਜ ਟ੍ਰੀਟਮੈਂਟ ਪਲਾਂਟ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ED action in Delhi Jal Board Scam: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਨੇਤਾ ਸਤੇਂਦਰ ਜੈਨ ਤੋਂ ਦਿੱਲੀ ਜਲ ਬੋਰਡ ਸੀਵਰੇਜ ਟ੍ਰੀਟਮੈਂਟ ਪਲਾਂਟ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਿਛਲੇ ਸਾਲ 3 ਜੁਲਾਈ, 2024 ਨੂੰ ਦਿੱਲੀ ਸਣੇ ਚਾਰ ਸ਼ਹਿਰਾਂ ਵਿੱਚ ਛਾਪੇਮਾਰੀ ਵੀ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 3 ਜੁਲਾਈ, 2024 ਨੂੰ ਦਿੱਲੀ, ਅਹਿਮਦਾਬਾਦ, ਮੁੰਬਈ ਅਤੇ ਹੈਦਰਾਬਾਦ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਇਹ ਕਾਰਵਾਈ ਦਿੱਲੀ ਜਲ ਬੋਰਡ ਸੀਵਰੇਜ ਟ੍ਰੀਟਮੈਂਟ ਪਲਾਂਟ ਘੁਟਾਲੇ ਨਾਲ ਸਬੰਧਤ ਕੀਤੀ ਗਈ ਸੀ।
ਇਸ ਮਾਮਲੇ ਵਿੱਚ, ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ M/s Euroteck Environmental ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਦੋਸ਼ ਹੈ ਕਿ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ 10 ਸੀਵਰੇਜ ਟ੍ਰੀਟਮੈਂਟ ਪਲਾਂਟਾਂ ਨੂੰ ਅਪਗ੍ਰੇਡ ਅਤੇ ਵਿਸਥਾਰ ਕਰਨ ਦੇ ਨਾਮ 'ਤੇ ਲਗਭਗ 1,943 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਅਕਤੂਬਰ 2022 ਵਿੱਚ ਇਸ ਯੋਜਨਾ ਲਈ ਕੁੱਲ ਚਾਰ ਟੈਂਡਰ ਦਿੱਤੇ ਗਏ ਸਨ। ਇਨ੍ਹਾਂ ਟੈਂਡਰਾਂ ਵਿੱਚ ਸਿਰਫ਼ ਤਿੰਨ ਜੁਆਇੰਟ ਵੈਂਚਰ ਕੰਪਨੀਆਂ ਨੇ ਹਿੱਸਾ ਲਿਆ ਅਤੇ ਆਪਸ ਵਿੱਚ ਸੈੱਟ ਕਰਕੇ ਕੰਮ ਵੰਡਿਆ। ਇਸ ਮਾਮਲੇ ਵਿੱਚ, ਇਹ ਦੋਸ਼ ਲਾਇਆ ਗਿਆ ਹੈ ਕਿ ਟੈਂਡਰ ਦੀਆਂ ਸ਼ਰਤਾਂ ਇਸ ਤਰ੍ਹਾਂ ਬਣਾਈਆਂ ਗਈਆਂ ਸਨ ਕਿ ਸਿਰਫ਼ ਚੁਣੀਆਂ ਗਈਆਂ ਕੰਪਨੀਆਂ ਹੀ ਹਿੱਸਾ ਲੈ ਸਕਦੀਆਂ ਸਨ। ਪਹਿਲਾਂ ਪ੍ਰੋਜੈਕਟ ਦੀ ਲਾਗਤ 1546 ਕਰੋੜ ਰੁਪਏ ਨਿਰਧਾਰਤ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸਨੂੰ ਵਧਾ ਕੇ 1943 ਕਰੋੜ ਰੁਪਏ ਕਰ ਦਿੱਤਾ ਗਿਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਾਰੀਆਂ ਕੰਪਨੀਆਂ ਨੇ ਉਸੇ ਤਾਈਵਾਨ ਪ੍ਰੋਜੈਕਟ ਲਈ ਐਕਸਪੀਰੀਅੰਸ ਸਰਟੀਫਿਕੇਟ ਦਿੱਤੇ ਸਨ। ਜਿਸਨੂੰ ਬਿਨਾਂ ਜਾਂਚ ਦੇ ਸਵੀਕਾਰ ਕਰ ਲਿਆ ਗਿਆ। ਹਾਲਾਂਕਿ, ਬਾਅਦ ਵਿੱਚ ਇਨ੍ਹਾਂ ਕੰਪਨੀਆਂ ਨੇ ਸਾਰਾ ਕੰਮ ਯੂਰੋਟੈਕ ਇਨਵਾਇਰਮੈਂਟ ਪ੍ਰਾਈਵੇਟ ਲਿਮਟਿਡ ਹੈਦਰਾਬਾਦ ਨੂੰ ਸਬ-ਕੰਟਰੈਕਟ ਕਰ ਦਿੱਤਾ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਦੌਰਾਨ ਕੁੱਲ 41 ਲੱਖ ਰੁਪਏ ਨਕਦ, ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਡਿਜੀਟਲ ਸਬੂਤ ਬਰਾਮਦ ਕੀਤੇ ਗਏ। ਇਸ ਮਾਮਲੇ ਵਿੱਚ, ED ਨੇ ਸਤੇਂਦਰ ਜੈਨ ਨੂੰ ਪੁੱਛਗਿੱਛ ਲਈ ਸੱਦਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















