Amanatullah Khan News: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਆਪਣੀ ਪ੍ਰਧਾਨਗੀ ਦੌਰਾਨ ਦਿੱਲੀ ਵਕਫ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਗਲੇ ਹਫ਼ਤੇ ਮੁੜ ਪੇਸ਼ ਹੋਣ ਲਈ ਕਿਹਾ ਹੈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਓਖਲਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੋਂ ਕੇਂਦਰੀ ਏਜੰਸੀ ਨੇ ਪਿਛਲੇ ਹਫਤੇ ਕਰੀਬ 13 ਘੰਟੇ ਪੁੱਛਗਿੱਛ ਕੀਤੀ ਸੀ।


ਸੂਤਰਾਂ ਅਨੁਸਾਰ 'ਆਪ' ਵਿਧਾਇਕ ਨੂੰ 29 ਅਪ੍ਰੈਲ ਨੂੰ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਦੀ ਰੋਕਥਾਮ (PMLA) ਦੀਆਂ ਧਾਰਾਵਾਂ ਤਹਿਤ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ। ਇੱਕ ਸਬੰਧਤ ਘਟਨਾਕ੍ਰਮ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਸੰਮਨ ਨੂੰ ਨਜ਼ਰਅੰਦਾਜ਼ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੁਆਰਾ ਦਾਇਰ ਇੱਕ ਕੇਸ ਵਿੱਚ ਅਮਾਨਤੁੱਲਾ ਨੂੰ ਜ਼ਮਾਨਤ ਦੇ ਦਿੱਤੀ।


15,000 ਰੁਪਏ ਦੇ ਨਿੱਜੀ ਮੁਚਲਕੇ 'ਤੇ ਮਿਲੀ ਸੀ ਜ਼ਮਾਨਤ


ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ (ACMM) ਦਿਵਿਆ ਮਲਹੋਤਰਾ ਨੇ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਅਮਾਨਤੁੱਲਾ ਨੂੰ 15,000 ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ। 'ਆਪ' ਨੇਤਾ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਪਹਿਲਾਂ ਕਿਹਾ ਸੀ ਕਿ ਵਿਧਾਇਕ ਖਿਲਾਫ ਈਡੀ ਦਾ ਮਾਮਲਾ ਫਰਜ਼ੀ ਹੈ ਅਤੇ ਪਾਰਟੀ ਆਪਣੇ ਵਿਧਾਇਕ ਦੇ ਨਾਲ ਖੜ੍ਹੀ ਹੈ।


ਇਹ ਵੀ ਪੜ੍ਹੋ: Punjab Weather: ਤੇਜ਼ ਮੀਂਹ ਨਾਲ ਹੋਈ ਗੜੇਮਾਰੀ, ਐਤਵਾਰ ਦਾ ਦਿਨ ਵੀ ਕਿਸਾਨਾਂ 'ਤੇ ਪਏਗਾ ਭਾਰੀ, ਮੌਸਮ ਵਿਭਾਗ ਦੀ ਭਵਿੱਖਬਾਣੀ


ਅਮਾਨਤੁੱਲਾ ਨੇ ਕੀਤਾ ਨਿਯਮਾਂ ਦਾ ਪਾਲਣ ਕਰਨ ਦਾ ਦਾਅਵਾ
ਸੁਪਰੀਮ ਕੋਰਟ ਵੱਲੋਂ ਇਸ ਮਾਮਲੇ 'ਚ 'ਆਪ' ਵਿਧਾਇਕ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਅਮਾਨਤੁੱਲਾ ਖਾਨ 18 ਅਪ੍ਰੈਲ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਏ ਸਨ। ਉਸ ਦੌਰਾਨ ਈਡੀ ਦਫ਼ਤਰ 'ਚ ਦਾਖ਼ਲ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਹ ਵਕਫ਼ ਬੋਰਡ ਦੇ ਚੇਅਰਮੈਨ ਸਨ ਤਾਂ ਉਨ੍ਹਾਂ ਨੇ ਨਿਯਮਾਂ ਦੀ ਪਾਲਣਾ ਕੀਤੀ ਅਤੇ ਕਾਨੂੰਨੀ ਰਾਏ ਲੈਣ ਤੋਂ ਬਾਅਦ 2013 ਦੇ ਨਵੇਂ ਐਕਟ (ਬੋਰਡ ਲਈ) ਦੇ ਅਨੁਸਾਰ ਸਭ ਕੁਝ ਕੀਤਾ।


ਅਮਾਨਤੁੱਲਾ ਅਤੇ ਉਸ ਦੇ ਕਥਿਤ ਸਹਿਯੋਗੀਆਂ ਵਿਰੁੱਧ ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (CBI) ਦੀ ਐਫਆਈਆਰ ਅਤੇ ਦਿੱਲੀ ਪੁਲਿਸ ਦੀਆਂ ਤਿੰਨ ਸ਼ਿਕਾਇਤਾਂ ਨਾਲ ਸਬੰਧਤ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਅਮਾਨਤੁੱਲਾ ਨੇ ਦਿੱਲੀ ਵਕਫ਼ ਬੋਰਡ ਵਿੱਚ ਗੈਰ-ਕਾਨੂੰਨੀ ਤੌਰ 'ਤੇ ਕਰਮਚਾਰੀਆਂ ਦੀ ਭਰਤੀ ਰਾਹੀਂ ਨਕਦੀ ਵਿੱਚ ਵੱਡੀ ਰਕਮ ਕਮਾਉਣ ਅਤੇ ਆਪਣੇ ਸਾਥੀਆਂ ਦੇ ਨਾਮ 'ਤੇ ਅਚੱਲ ਜਾਇਦਾਦ ਖਰੀਦਣ ਲਈ ਰਕਮ ਦਾ ਨਿਵੇਸ਼ ਕੀਤਾ।


ਇਹ ਵੀ ਪੜ੍ਹੋ: Viral Video: ਜਹਾਜ਼ ਦੇ ਬਾਥਰੂਮ ‘ਚ ਲੱਗਿਆ ਸੀ ਗੁਪਤ ਕੈਮਰਾ, ਨਾਬਾਲਗ ਕੁੜੀ ਦੀ ਬਣਾਈ ਨਗਨ ਵੀਡੀਓ, ਫਿਰ ਜੋ ਹੋਇਆ...