ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤੱਕ ਪਹੁੰਚੇ ਈਡੀ ਦੇ ਹੱਥ, ਦੋਵਾਂ ਕਾਂਗਰਸੀ ਲੀਡਰਾਂ ਨੂੰ ਸੰਮਨ ਜਾਰੀ
ਈਡੀ ਦੇ ਹੱਥ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੱਕ ਪਹੁੰਚ ਗਏ ਹਨ। ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਭੇਜਿਆ ਹੈ।
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹੱਥ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੱਕ ਪਹੁੰਚ ਗਏ ਹਨ। ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਭੇਜਿਆ ਹੈ। ਇਸ ਕੇਸ ਨੂੰ 2015 ਵਿੱਚ ਜਾਂਚ ਏਜੰਸੀ ਦੁਆਰਾ ਬੰਦ ਕਰ ਦਿੱਤਾ ਗਿਆ ਸੀ।
Enforcement Directorate summons Congress interim president Sonia Gandhi and party MP Rahul Gandhi over the National Herald case, which was closed by the investigating agency in 2015: Official Sources pic.twitter.com/RKqVNpEDXE
— ANI (@ANI) June 1, 2022
ਖਬਰ ਏਜੰਸੀ ਏਐਨਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਪਾਰਟੀ ਆਗੂਆਂ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਨੋਟਿਸ ਨੈਸ਼ਨਲ ਹੈਰਾਲਡ ਮਾਮਲੇ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਸੋਨੀਆ ਤੇ ਰਾਹੁਲ 8 ਜੂਨ ਨੂੰ ਪੁੱਛਗਿੱਛ ਲਈ ਈਡੀ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।
ਕਾਂਗਰਸ ਨੇ ਕਿਹਾ- ਇਸ ਦਾ ਮਜ਼ਬੂਤੀ ਨਾਲ ਸਾਹਮਣਾ ਕਰੇਗੀ
ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ 2015 'ਚ ਈਡੀ ਨੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਸੀ। ਸੱਤਾਧਾਰੀ ਪਾਰਟੀ ਨੂੰ ਇਹ ਪਸੰਦ ਨਾ ਆਇਆ ਤਾਂ ਈਡੀ ਦੇ ਅਧਿਕਾਰੀਆਂ ਨੂੰ ਹਟਾ ਦਿੱਤਾ ਗਿਆ, ਨਵੇਂ ਲੋਕ ਨਿਯੁਕਤ ਕੀਤੇ ਗਏ ਤੇ ਹੁਣ ਉਹ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਸੰਮਨ ਭੇਜ ਰਹੇ ਹਨ। ਕੁਝ ਦਿਨ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਅਸੀਂ ਇਸ ਦਾ ਸਖ਼ਤੀ ਨਾਲ ਸਾਹਮਣਾ ਕਰਾਂਗੇ। ਸੋਨੀਆ 8 ਜੂਨ ਨੂੰ ਪੁੱਛਗਿੱਛ ਲਈ ਜਾਵੇਗੀ, ਜੇਕਰ ਰਾਹੁਲ ਜੀ ਫਰੀ ਰਹੇ ਤਾਂ ਉਹ ਵੀ ਜਾ ਸਕਦੇ ਹਨ।