ਨਵੀਂ ਦਿੱਲੀ: ਪੰਜਾਬ ਚੋਣਾਂ ਤੋਂ ਪਹਿਲਾਂ ਈਡੀ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਗ੍ਰਿਫਤਾਰ ਕਰਨ ਵਾਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਦਾਅਵਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ 5 ਰਾਜਾਂ 'ਚ ਚੋਣ ਆਉਣ ਵਾਲੀਆਂ ਹਨ ਅਤੇ ਅਜਿਹੇ 'ਚ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਵੀ ਐਕਟਿਵ ਹੋ ਰਹੀਆਂ ਹਨ। 



ਉਹਨਾਂ ਕਿਹਾ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਆਉਣ ਵਾਲੇ ਦਿਨਾਂ 'ਚ ਈਡੀ ਸਤਿੰਦਰ ਜੈਨ ਦੇ ਘਰ ਰੇਡ ਕਰਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਵਾਲੀ ਹੈ। ਕੇਜਰੀਵਾਲ ਨੇ ਕੇਂਦਰ ਨੂੰ ਚੇਤਾਵਨੀ ਦੇ ਰੂਪ 'ਚ ਕਿਹਾ ਕਿ ਅਸੀਂ ਰੇਡ ਤੋਂ ਡਰਨ ਵਾਲੇ ਨਹੀਂ ਹਾਂ। ਸਤਿੰਦਰ ਜੈਨ 'ਤੇ ਪਹਿਲਾਂ ਵੀ ਦੋ ਵਾਰ ਰੇਡ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਰੇਡ 'ਚ ਵੀ ਕੁਝ ਹਾਸਲ ਨਹੀਂ ਹੋਇਆ ਅਤੇ ਇੱਕ ਵਾਰ ਫੇਰ ਜੇ ਰੇਡ ਕਰਨਾ ਚਾਹੁੰਦੇ ਹਨ ਤਾਂ ਸੁਆਗਤ ਕੀਤਾ ਜਾਵੇਗਾ। 



ਕੇਜਰੀਵਾਲ ਦਾ ਕਹਿਣਾ ਹੈ ਕਿ ਚੋਣਾਂ 'ਚ ਜਦੋਂ ਭਾਜਪਾ ਹਾਰ ਰਹੀ ਹੁੰਦੀ ਹੈ ਤਾਂ ਉਹ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ ਅਤੇ ਅਜਿਹੇ 'ਚ ਰੇਡ ਵੀ ਹੋਵੇਗੀ ਅਤੇ ਗ੍ਰਿਫਤਾਰੀਆਂ ਵੀ ਪਰ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ ਕਿਉਂਕਿ ਉਹਨਾਂ ਵੱਲੋਂ ਕੋਈ ਗਲਤ ਕੰਮ ਨਹੀਂ ਕੀਤੀ ਗਿਆ। 



ਸੀਐੱਮ ਚੰਨੀ 'ਤੇ ਤੰਜ- 
ਸੀਐੱਮ ਚੰਨੀ 'ਤੇ ਪਿਛਲੇ ਦਿਨੀਂ ਹੋਈ ਰੇਡ ਨੂੰ ਲੈ ਕੇ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਚਰਨਜੀਤ ਚੰਨੀ ਵਰਗੀ ਨਹੀਂ , ਜੋ ਰੇਡ ਤੋਂ ਬਾਅਦ ਬੌਖਲਾ ਜਾਵਾਂਗੇ। ਉਹਨਾਂ ਕਿਹਾ ਕਿ ਸੀਐੱਮ ਚੰਨੀ ਰਿਸ਼ਤੇਦਾਰ ਦੇ ਘਰ ਹੋਈ ਰੇਡ ਤੋਂ ਬਾਅਦ ਬੌਖਲਾ ਚੁੱਕੇ ਹਨ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904