ਪੜਚੋਲ ਕਰੋ
Advertisement
ਕਿਸਾਨਾਂ ਨੂੰ ਹੱਡ ਚੀਰਵੀਂ ਠੰਢ ਤੋਂ ਬਚਾਉਣ ਲਈ ਹਰਿਆਣਾ ਦੇ ਕਿਸਾਨਾਂ ਦਾ ਉਪਰਾਲਾ
ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਤਿੰਨ ਹਫ਼ਤੇ ਤੋਂ ਦਿੱਲੀ ਦੀਆਂ ਹੱਦਾਂ ਤੇ ਬੈਠੇ ਹੋਏ ਹਨ। ਦਸੰਬਰ ਦਾ ਮਹੀਨਾ ਚੱਲ ਰਿਹਾ ਹੈ ਤੇ ਠੰਢ ਵੀ ਪੂਰਾ ਜ਼ੋਰ ਫੜ੍ਹਦੀ ਜਾ ਰਹੀ ਹੈ।
ਫਤਿਹਾਬਾਦ: ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਤਿੰਨ ਹਫ਼ਤੇ ਤੋਂ ਦਿੱਲੀ ਦੀਆਂ ਹੱਦਾਂ ਤੇ ਬੈਠੇ ਹੋਏ ਹਨ। ਦਸੰਬਰ ਦਾ ਮਹੀਨਾ ਚੱਲ ਰਿਹਾ ਹੈ ਤੇ ਠੰਢ ਵੀ ਪੂਰਾ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸ ਕੜਾਕੇ ਦੀ ਠੰਢ 'ਚ ਕਿਸਾਨ ਨੂੰ ਬਚਾਉਣ ਲਈ ਟਰਾਲੀਆਂ 'ਚ ਲੱਕੜਾਂ, ਬਾਲਣ ਤੇ ਪਾਥੀਆਂ ਭਰ ਕੇ ਦਿੱਲੀ ਬਾਰਡਰ ਤੇ ਭੇਜੀਆਂ ਜਾ ਰਹੀਆਂ ਹਨ। ਫਤਿਹਾਬਾਦ ਦੇ ਨਾਲ ਲੱਗਦੇ ਪਿੰਡ ਗੋਰਖਪੁਰ ਤੋਂ ਕਿਸਾਨ ਦਿੱਲੀ ਵੱਲ ਨੂੰ ਇਹ ਸਾਮਾਨ ਲੈ ਕੇ ਰਵਾਨਾ ਹੋਏ।
ਕਿਸਾਨਾਂ ਨੇ ਦੱਸਿਆ ਕਿ ਪਿੰਡਾਂ ਦੀਆਂ ਔਰਤਾਂ ਨੇ ਘਰ 'ਚ ਇਸਤਮਾਲ ਹੋਣ ਵਾਲੀਆਂ ਪਾਥੀਆਂ ਕਿਸਾਨਾਂ ਲਈ ਦਿੱਤੀਆਂ ਹਨ। ਨੌਜਵਾਨਾਂ ਨੇ ਲਕੜਾਂ ਅਤੇ ਬਾਲਣ ਇੱਕਠਾ ਕਰਕੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਉਹ ਕਿਸਾਨਾਂ ਦੀ ਮਦਦ ਲਈ ਸਮਾਨ ਭੇਜਦੇ ਰਹਿਣਗੇ।
ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਦੀਆਂ ਸਰਹੱਦਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰ ਦੇਵੇ। ਜਦਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਬਿਲਕੁੱਲ ਵੀ ਤਿਆਰ ਨਹੀਂ ਹੈ। ਤਿੰਨ ਹਫ਼ਤੇ ਤੋਂ ਕਿਸਾਨ ਦਿੱਲੀ ਦੇ ਵੱਖ-ਵੱਕ ਬਾਡਰਾਂ ਤੇ ਧਰਨਾ ਦੇ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement