Eid Wishes From Prime Minister Modi: ਈਦ ਦਾ ਤਿਉਹਾਰ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕਈ ਦੂਜੇ ਵੱਡੇ ਆਗੂਆਂ ਨੇ ਵੀ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਹੈ। ਆਓ ਜਾਣਦੇ ਹਾਂ ਕਿਸੇ ਆਗੂ ਨੇ ਕੀ ਕਿਹਾ...



ਪ੍ਰਧਾਨ ਮੰਤਰੀ ਸ਼ੁਭਕਾਮਨਾਵਾਂ
ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਈਦ-ਉਲ-ਫਿਤਰ ਦੀਆਂ ਹਾਰਦਿਕ ਵਧਾਈਆਂ। ਤੁਹਾਨੂੰ ਸਭ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਦਾ ਆਸ਼ੀਰਵਾਦ ਮਿਲੇ।







ਰਾਹੁਲ ਗਾਂਧੀ ਨੇ ਕੀ ਕਿਹਾ?
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲਿਖਿਆ, ਈਦ ਮੁਬਾਰਕ! ਇਹ ਪਵਿੱਤਰ ਤਿਉਹਾਰ ਪਿਆਰ ਦੀ ਭਾਵਨਾ ਪੈਦਾ ਕਰੇ, ਅਤੇ ਸਾਨੂੰ ਸਾਰਿਆਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੇ ਬੰਧਨ ਵਿੱਚ ਬੰਨ੍ਹੇ।





ਦਿੱਲੀ ਦੇ ਮੁੱਖ ਮੰਤਰੀ ਨੇ ਦਿੱਤੀ ਵਧਾਈ
ਇਸ ਖਾਸ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲਿਖਿਆ ਹੈ, ਤੁਹਾਨੂੰ ਸਾਰਿਆਂ ਨੂੰ ਈਦ-ਉਲ-ਫਿਤਰ ਦੀਆਂ ਬਹੁਤ-ਬਹੁਤ ਵਧਾਈਆਂ। ਆਪਸੀ ਪਿਆਰ ਅਤੇ ਭਾਈਚਾਰੇ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।





ਰਾਜਨਾਥ ਸਿੰਘ ਨੇ ਵੀ ਵਧਾਈ ਦਿੱਤੀ

ਲੋਕਾਂ ਨੂੰ ਵਧਾਈ ਦਿੰਦੇ ਹੋਏ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਲਿਖਿਆ ਹੈ, ਈਦ-ਉਲ-ਫਿਤਰ ਦੇ ਖਾਸ ਮੌਕੇ 'ਤੇ ਤੁਹਾਨੂੰ ਵਧਾਈ। ਇਹ ਤਿਉਹਾਰ ਹਰ ਪਾਸੇ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ। ਈਦ ਮੁਬਾਰਕ!