Eid-al-Fitr 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਈਦ-ਉਲ-ਫਿਤਰ ਦੀਆਂ ਸ਼ੁੱਭਕਾਮਨਾਵਾਂ। ਇਹ ਅਵਸਰ ਦਇਆ, ਏਕਤਾ ਅਤੇ ਸ਼ਾਂਤੀ ਦੀ ਭਾਵਨਾ ਨੂੰ ਹੋਰ ਫੈਲਾਉਣ ਦਾ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। ਈਦ ਮੁਬਾਰਕ”


ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਕੇਰਲ, ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਬੁੱਧਵਾਰ (10 ਅਪ੍ਰੈਲ) ਨੂੰ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਗਿਆ, ਜਦਕਿ ਦੇਸ਼ ਦੇ ਹੋਰ ਹਿੱਸਿਆਂ 'ਚ ਵੀਰਵਾਰ (11 ਅਪ੍ਰੈਲ) ਨੂੰ ਮਨਾਇਆ ਜਾ ਰਿਹਾ ਹੈ।


ਫਤਿਹਪੁਰੀ ਮਸਜਿਦ ਦੇ ਸ਼ਾਹੀ ਇਮਾਮ ਮੌਲਾਨਾ ਮੁਫਤੀ ਮੁਕਰਰਮ ਅਹਿਮਦ ਨੇ ਦੱਸਿਆ ਕਿ ਈਦ ਦਾ ਚੰਦ ਮੰਗਲਵਾਰ (9 ਅਪ੍ਰੈਲ) ਨੂੰ ਨਜ਼ਰ ਨਹੀਂ ਆਇਆ, ਇਸ ਲਈ ਈਦ-ਉਲ-ਫਿਤਰ ਦਾ ਤਿਉਹਾਰ ਵੀਰਵਾਰ ਨੂੰ ਮਨਾਇਆ ਜਾਵੇਗਾ ਅਤੇ 30 ਅਤੇ ਆਖਰੀ ਰੋਜ਼ਾ ਬੁੱਧਵਾਰ ਨੂੰ ਹੋਵੇਗਾ।






ਇਹ ਵੀ ਪੜ੍ਹੋ: Eid-ul-Fitr 2024: ਇੱਕ ਜੰਗ ਜੋ ਈਦ ਮਨਾਉਣ ਦਾ ਬਣੀ ਕਾਰਨ, 1300 ਸਾਲ ਪਹਿਲਾਂ ਕੀ ਹੋਇਆ ਸੀ ਉਸ ਦਿਨ?


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਈਦ-ਉਲ-ਫਿਤਰ ਦੇ ਮੌਕੇ 'ਤੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਅਤੇ ਉੱਥੇ ਦੇ ਲੋਕਾਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿੱਚ ਦੋਵਾਂ ਦੇਸ਼ਾਂ ਦੇ ਸਬੰਧਾਂ ਦਾ ਵੀ ਜ਼ਿਕਰ ਕੀਤਾ।


ਦੱਸ ਦਈਏ ਕਿ ਅੱਜ ਪੂਰੇ ਦੇਸ਼ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਸਾਰੇ ਦੇਸ਼ਵਾਸੀਆਂ ਵਿੱਚ ਉਤਸ਼ਾਹ ਦਾ ਮਾਹੌਲ ਹੈ ਤਾਂ ਉੱਥੇ ਮੁਸਲਿਮ ਭਾਈਚਾਰੇ ਦੇ ਲੋਕਾ ਇੱਕ-ਦੂਜੇ ਨੂੰ ਵਧਾਈ ਦੇ ਰਹੇ ਹਨ ਅਤੇ ਮਿੱਠੇ ਪਕਵਾਨ ਬਣਾ ਕੇ ਈਦ ਦਾ ਅਨੰਦ ਮਾਣ ਰਹੇ ਹਨ। 


ਇਹ ਵੀ ਪੜ੍ਹੋ: Gold and Silver Rate: ਕੋਈ ਰਾਹਤ ਨਹੀਂ! ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।