ਨਵੀਂ ਦਿੱਲੀ: ਰਾਜਸਥਾਨ (Rajasthan) ਦੇ ਟੋਂਕ (Tonk) ਵਿੱਚ ਇੱਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ।
ਜੈਪੁਰ-ਕੋਟਾ ਰਾਸ਼ਟਰੀ ਰਾਜਮਾਰਗ 'ਤੇ ਮੰਗਲਵਾਰ ਰਾਤ ਨੂੰ ਟੋਂਕ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਹਨ ਤੇ ਇੱਕੋ ਪਰਿਵਾਰ ਦੇ ਹਨ।
ਜਾਣਕਾਰੀ ਮੁਤਾਬਕ ਰਾਤ ਸਵਾ ਦੋ ਵਜੇ ਦੇ ਕਰੀਬ ਇੱਕ ਟਰਾਲੇ ਤੇ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।