ਨਵੀਂ ਦਿੱਲੀ: ਮੋਦੀ ਸਰਕਾਰ ਨੇ ਕਾਲੀ ਸੂਚੀ ਵਿੱਚੋਂ ਪਰਵਾਸੀ ਸਿੱਖਾਂ ਦੇ ਨਾਂ ਹਟਾਉਣ ਮਗਰੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਇੱਕ ਸਿੱਖ ਦੀ ਮੌਤ ਦੀ ਸਜ਼ਾ ਨੂੰ ਵਿਸ਼ੇਸ਼ ਮੁਆਫ਼ੀ ਵਜੋਂ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਮੁਤਾਬਕ ਕੇਂਦਰ ਸਰਕਾਰ ਨੇ ਮੁਲਕ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਨੌਂ ਸਿੱਖ ਕੈਦੀਆਂ ਨੂੰ ਵਿਸ਼ੇਸ਼ ਮੁਆਫ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੇਸ ਵਿੱਚ ਮੌਤ ਦੇ ਸਜ਼ਾਯਾਫ਼ਤਾ ਸਿੱਖ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਹੋਰ ਕੇਸਾਂ ਵਿੱਚ ਉਮਰ ਕੈਦ ਤੇ ਹੋਰ ਸਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਸਜ਼ਾ ਦੀ ਮਿਆਦ ਪੂਰੀ ਹੋਣ ਤੋਂ ਪਹਿਲਾਂ ਵਿਸ਼ੇਸ਼ ਮੁਆਫ਼ੀ ਤਹਿਤ ਰਿਹਾਅ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਇਨ੍ਹਾਂ ਸਿੱਖ ਕੈਦੀਆਂ ਨੂੰ ਵੱਖ-ਵੱਖ ਅਦਾਲਤਾਂ ਨੇ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਕੀਤੇ ਅਪਰਾਧਾਂ ਲਈ ਸਜ਼ਾਵਾਂ ਸੁਣਾਈਆਂ ਸਨ। ਸਰਕਾਰ ਦੇ ਇਸ ਫੈਸਲੇ ਸਬੰਧੀ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਚਿੱਠੀ-ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੰਮੇ ਸਮੇਂ ਤੋਂ ਸਿੱਖ ਕੈਦੀਆਂ ਦੀ ਸਜ਼ਾਵਾਂ ਮੁਆਫ਼ ਕੀਤੇ ਜਾਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਮੋਦੀ ਸਰਕਾਰ ਦਾ ਸਿੱਖਾਂ ਲਈ ਇੱਕ ਹੋਰ ਐਲਾਨ
ਏਬੀਪੀ ਸਾਂਝਾ
Updated at:
29 Sep 2019 11:46 AM (IST)
ਮੋਦੀ ਸਰਕਾਰ ਨੇ ਕਾਲੀ ਸੂਚੀ ਵਿੱਚੋਂ ਪਰਵਾਸੀ ਸਿੱਖਾਂ ਦੇ ਨਾਂ ਹਟਾਉਣ ਮਗਰੋਂ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -