ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ, ਕੈਪਟਨ ਵੱਲੋਂ ਸਾਰੀਆਂ ਸੀਟਾਂ 'ਤੇ ਜਿੱਤ ਦਾ ਦਾਅਵਾ
ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।
ਚੰਡੀਗੜ੍ਹ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਚੋਣ ਮਾਹੌਲ ਮੁੜ ਭਖ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।
CEC: By-elections to 64 constituencies across Arunachal Pradesh, Bihar, Chhattisgarh, Assam, Gujarat, Himachal Pradesh, Karnataka, Kerala, MP, Meghalaya, Odisha, Puducherry, Punjab, Rajasthan, Sikkim, Tamil Nadu, Telangana &Uttar Pradesh, to be held on Oct 21 ;counting on Oct 24 pic.twitter.com/qs1EXsEVbV
— ANI (@ANI) September 21, 2019
ਚੋਣਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਏਗੀ। ਚਾਰ ਵਿਧਾਨ ਸਭਾ ਹਲਕਿਆਂ ਵਿੱਚ ਫਗਵਾੜਾ, ਦਾਖਾ, ਜਲਾਲਾਬਾਦ ਤੇ ਮੁਕੇਰੀਆਂ ਸ਼ਾਮਲ ਹਨ।
ਇਸ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵੀ 21 ਅਕਤੂਬਰ ਨੂੰ ਹੀ ਚੋਣਾਂ ਹੋਣਗੀਆਂ। 23 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਏਗਾ। 30 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 21 ਅਕਤੂਬਰ ਨੂੰ ਚੋਣਾਂ ਹੋਣਗੀਆਂ ਤੇ 24 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਏਗੀ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇ ਹਰਿਆਣਾ 'ਚ ਵੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਅਤੇ ਹਰਿਆਣਾ 'ਚ 21 ਅਕਤੂਬਰ ਨੂੰ ਚੋਣਾਂ ਹੋਣਗੀਆਂ। 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ 27 ਸਤੰਬਰ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਵੇਗਾ। 4 ਅਕਤੂਬਰ ਨੂੰ ਨਾਮਜ਼ਦਗੀ ਦੀ ਆਖ਼ਰੀ ਤਰੀਕ ਹੋਵੇਗੀ। 7 ਅਕਤੂਬਰ ਚੋਣ ਜ਼ਾਬਤਾ ਅੱਜ ਯਾਨੀ ਸ਼ਨੀਵਾਰ ਤੋਂ ਹੀ ਲਾਗੂ ਕਰ ਦਿੱਤੀ ਗਈ ਹੈ।