Election Commission: ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਸਾਰੀਆਂ ਸਿਆਸੀਆਂ ਪਾਰਟੀਆਂ ਨੂੰ ਇੱਕ ਹੁਕਮ ਜਾਰੀ ਕੀਤਾ ਹੈ। ਚੋਣਾਂ ਵਿੱਚ ਸ਼ਬਦਾਂ ਦੀ ਵਰਤੋਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਹੈ ਕਿ ਉਹ ਅਪਾਹਜ ਵਿਅਕਤੀਆਂ ਨਾਲ ਜੁੜੇ ਅਪਮਾਨਜਨਕ ਸ਼ਬਦ ਜਿਵੇਂ ਕਿ ਗੂੰਗੇ, ਬਹਿਰੇ ਆਦਿ ਨਾਲ ਸਬੰਧਤ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਸ਼ਬਦਾਂ ਦੀ ਵਰਤੋਂ ਨਾਲ ਅਪਾਹਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।


ਕਮਿਸ਼ਨ ਨੇ ਕਿਹਾ ਕਿ ਅਜਿਹੇ 'ਚ ਕਿਸੇ ਸਿਆਸੀ ਪਾਰਟੀ ਜਾਂ ਉਸ ਦੇ ਉਮੀਦਵਾਰ ਵੱਲੋਂ ਇਨ੍ਹਾਂ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਇਹ ਉਨ੍ਹਾਂ ਦਾ ਅਪਮਾਨ ਮੰਨਿਆ ਜਾਵੇਗਾ। ਅਜ਼ਾਦੀ ਦੇ ਅੰਮ੍ਰਿਤ ਕਾਲ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਸ਼ਬਦਾਂ ਤੋਂ ਬਚ ਕੇ ਅਪਾਹਜ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਕੰਮ ਕਰਨਾ ਚਾਹੀਦਾ ਹੈ। 



ਸਿਆਸੀ ਪਾਰਟੀਆਂ ਲਈ ਐਡਵਾਈਜ਼ਰੀ ਜਾਰੀ


ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਅਪਾਹਜ ਵਿਅਕਤੀਆਂ ਨਾਲ ਸਬੰਧਤ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾ ਕਰਨ ਸਬੰਧੀ ਜਾਰੀ ਕੀਤੀ ਐਡਵਾਈਜ਼ਰੀ ਵਿੱਚ ਇਹ ਹਦਾਇਤਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਵੀ ਕਿਹਾ ਹੈ ਕਿ ਉਹ ਅਪਾਹਜ ਵਿਅਕਤੀਆਂ ਨੂੰ ਆਪਣੀਆਂ ਵੈਬਸਾਈਟਾਂ ਨਾਲ ਜੋੜਣ ਲਈ ਇੱਕ ਵੱਖਰੀ ਮੁਹਿੰਮ ਸ਼ੁਰੂ ਕਰਨ ਤਾਂ ਜੋ ਉਹ ਦੇਸ਼ ਦੀ ਲੋਕਤੰਤਰੀ ਚੋਣ ਪ੍ਰਕਿਰਿਆ ਵਿੱਚ ਵੀ ਹਿੱਸਾ ਲੈ ਸਕਣ।


ਫਿਲਹਾਲ ਕਮਿਸ਼ਨ ਇਸ ਦਿਸ਼ਾ 'ਚ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਚੋਣ ਪ੍ਰਕਿਰਿਆ ਵਿੱਚ ਅਪਾਹਜ ਵਿਅਕਤੀਆਂ ਨੂੰ ਬਰਾਬਰ ਦੀ ਭਾਗੀਦਾਰੀ ਦੇਣਾ ਉਹਨਾਂ ਦੀ ਤਰਜੀਹਾਂ ਵਿੱਚੋਂ ਇੱਕ ਹੈ। ਜਿਸ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸੇ ਦੌਰਾਨ ਚੋਣ ਕਮਿਸ਼ਨ ਨਾਲ ਜੁੜੇ ਇੱਕ ਪੈਨਲ ਨੇ ਵੀ ਸਿਆਸੀ ਪਾਰਟੀਆਂ ਨੂੰ ਅਜਿਹਾ ਸਿਸਟਮ ਬਣਾਉਣ ਲਈ ਕਿਹਾ ਹੈ, ਜਿਸ ਵਿੱਚ ਉਹ ਆਪਣੇ ਅਧਿਕਾਰੀਆਂ ਨੂੰ ਵੀ ਅਪਾਹਜ ਵਿਅਕਤੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਸਿਖਲਾਈ ਦੇਣ। ਇਸਦੇ ਲਈ ਸਾਰੀਆਂ ਪਾਰਟੀਆਂ ਨੂੰ ਇੱਕ ਮਾਡਿਊਲ ਵੀ ਤਿਆਰ ਕਰਨਾ ਚਾਹੀਦਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।